Home News Breaking News ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

0
ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

– ਭਾਜਪਾ ਨੇ ਜੀਵਨ ਗੁਪਤਾ ਨੂੰ ਉਤਾਰਿਆ ਮੈਦਾਨ ਵਿੱਚ

ਲੁਧਿਆਣਾ, 31 ਮਈ, 2025: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇਸ ਸੀਟ ਤੋਂ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਨਾਮ ਦਾ ਐਲਾਨ ਹੁੰਦੇ ਹੀ ਲੁਧਿਆਣਾ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।

ਸੂਤਰਾਂ ਅਨੁਸਾਰ, ਭਾਜਪਾ ਲੀਡਰਸ਼ਿਪ ਨੇ ਸਥਾਨਕ ਸਮੀਕਰਨਾਂ ਅਤੇ ਸਮਾਜਿਕ ਸਮਰਥਨ ਅਧਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਜੀਵਨ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ। ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ।

LEAVE A REPLY

Please enter your comment!
Please enter your name here