ਡਾ.ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦਾ ਮਾਮਲਾ: BJP ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਮਾਮਲੇ ‘ਚ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਫਤਿਹ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੇਵਲ ਢਿੱਲੋਂ ਆਦਿ ਸ਼ਾਮਲ ਸਨ ਅਤੇ ਮੰਗ ਪੱਤਰ ਲੈ ਕੇ ਰਾਜਪਾਲ ਨਾਲ ਮੁਲਾਕਾਤ ਲਈ ਪੁੱਜੇ।
Chandigarh Mayor Election: ਭਾਜਪਾ ਨੇ ਪਲਟੀ ਬਾਜ਼ੀ; ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਨਵੀ ਮੇਅਰ
ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਗ੍ਰਿਫਤਾਰ ਦੋਸ਼ੀਆਂ ਤੋਂ ਇਲਾਵਾ ਜੋ ਵੀ ਇਸ ਘਟਨਾ ‘ਚ ਸ਼ਾਮਲ ਹੈ, ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਦੱਸ ਦਈਏ ਕਿ ਬੀਤੇ ਦਿਨੀ ਭਾਜਪਾ ਦੀਆਂ ਜ਼ਿਲ੍ਹਾ ਇਕਾਈਆਂ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਵੀ ਕੀਤੇ ਸਨ। ਪੁਲਸ ਇਸ ਮਾਮਲੇ ‘ਚ ਦੋਸ਼ੀਆਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਘਟਨਾ ਤੋਂ ਬਾਅਦ ਹੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ। ਪੁਲੀਸ ਕੋਲ ਮੁਲਜ਼ਮ ਦਾ ਤਿੰਨ ਦਿਨ ਦਾ ਰਿਮਾਂਡ ਹੈ, ਜੋ ਭਲਕੇ ਖ਼ਤਮ ਹੋ ਰਿਹਾ ਹੈ।