ਲੋਕ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ || News pf Punjab
ਲੋਕ ਸਭਾ ਚੋਣਾਂ ਦੇ ਮੱਦੇਨਜਰ ਹਰ ਪਾਰਟੀ ਵੱਲੋਂ ਆਪਣੇ -ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਵੀ ਜਾਰੀ ਹੋ ਚੁੱਕਾ ਹੈ | ਉੱਥੇ ਹੀ ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਵੀ ਆਪਣੇ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ | ਇਸ ਸੂਚੀ ‘ਚ ਤਿੰਨ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।
ਇਸ ਸੂਚੀ ਦੇ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਤੋਂ – ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ – ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ – ਅਰਵਿੰਦ ਖੰਨਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ , ਪਰੰਤੂ ਹੁਣ ਤੱਕ ਬੀਜੇਪੀ ਵੱਲੋ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਅਜੇ ਵੀ ਸ੍ਰੀ ਫਤਿਹਗੜ੍ਹ ਸਾਹਿਬ ਸੀਟ ‘ਤੇ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।