Home News Breaking News ਪੰਜਾਬ ਭਾਜਪਾ ਦੇ ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ, ਪੜ੍ਹੋ ਵੇਰਵਾ

ਪੰਜਾਬ ਭਾਜਪਾ ਦੇ ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ, ਪੜ੍ਹੋ ਵੇਰਵਾ

0
ਪੰਜਾਬ ਭਾਜਪਾ ਦੇ ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ, ਪੜ੍ਹੋ ਵੇਰਵਾ

ਚੰਡੀਗੜ੍ਹ, 26 ਅਪ੍ਰੈਲ 2025 – ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈ. ਏ. ਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਾਰ ਪੰਨਿਆਂ ਦੇ ਅਸਤੀਫ਼ੇ ਵਿਚ ਰਾਜੂ ਨੇ ਸਿੱਧੇ ਤੌਰ ’ਤੇ ਪਾਰਟੀ ਦੇ ਉੱਚ ਆਗੂਆਂ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆਈ ਵਫ਼ਦ ਨੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਆਸਟ੍ਰੇਲੀਆ ‘ਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

ਜਗਮੋਹਨ ਸਿੰਘ ਰਾਜੂ ਜੋ ਕਿ 2022 ਦੇ ਵਿਧਾਨ ਸਭਾ ਚੋਣਾਂ ਵਿਚ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਦੇ ਉਮੀਦਵਾਰ ਰਹੇ, ਸਨ, ਨੇ ਆਪਣੇ ਅਸਤੀਫ਼ੇ ਵਿਚ ਭਾਜਪਾ ਦੇ ਸੰਗਠਨਾਤਮਕ ਜਨਰਲ ਸਕੱਤਰ ਸ੍ਰੀਵਾਸਤਵ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦਾ ਨਾਂ ਲੈ ਕੇ ਉਨ੍ਹਾਂ ਉੱਤੇ ਪਾਰਟੀ ਨਿਯਮਾਂ ਦੀ ਉਲੰਘਣਾ ਕਰਨ ਦੇ ਨਾਲ-ਨਾਲ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ। ਰਾਜੂ ਨੇ ਆਪਣੇ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐੱਲ ਸੰਤੋਸ਼, ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੂੰ ਵੀ ਭੇਜੀ ਹੈ।

LEAVE A REPLY

Please enter your comment!
Please enter your name here