ਬਲਾਕ ਸੰਮਤੀ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ

0
35
Block Samiti

ਸੰਗਰੂਰ, 16 ਜੂਨ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਦੀ ਮੌਜੂਦਗੀ ਵਿਚ ਸੁਨਾਮ ਵਿਖੇ ਚੇਅਰਪਰਸਨ ਤੇ ਵਾਈਸ ਚੇਅਰਮੈਨ ਨੇ ਅੱਜ ਅਹੁਦੇ ਸੰਭਾਲ (Position retention) ਲਏ ਹਨ ।

ਕੌਣ ਹਨ ਚੇਅਰਪਰਸਨ ਤੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਵਾਲੇ

ਬਲਾਕ ਸੰਮਤੀ ਸੁਨਾਮ-2 ਐਟ ਸੰਗਰੂਰ ਦੇ ਸਰਬ-ਸੰਮਤੀ ਨਾਲ ਚੁਣੇ ਗਏ ਚੇਅਰਪਰਸਨ (Chairperson) ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਮੈਨ (Vice Chairman) ਦਵਿੰਦਰ ਸਿੰਘ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਬੀ. ਡੀ. ਪੀ. ਓ. ਦਫਤਰ ਸੰਗਰੂਰ ਵਿਖੇ ਆਪਣੇ ਅਹੁਦਿਆਂ ਦਾ ਕਾਰਜ ਭਾਰ ਸੰਭਾਲਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਬਲਾਕ ਸੰਮਤੀ ਮੈਂਬਰ, ਪੰਚਾਇਤੀ ਨੁਮਾਇੰਦੇ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਮੌਜੂਦ ਰਹੇ ।

ਬਲਾਕ ਸੰਮਤੀ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਇੱਕ ਅਹਿਮ ਅਧਾਰ ਹੈ : ਅਰੋੜਾ

ਅਹੁਦਾ ਸੰਭਾਲਣ ਦੀ ਰਸਮ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਨਵ-ਚੁਣੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਇੱਕ ਅਹਿਮ ਅਧਾਰ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇਣ ਵਿੱਚ ਬਲਾਕ ਸੰਮਤੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ।

31 ਪਿੰਡਾਂ ਵਿੱਚ ਹੁਣ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ

ਉਨ੍ਹਾਂ ਦੱਸਿਆ ਕਿ ਸੁਨਾਮ-2 ਬਲਾਕ ਅਧੀਨ ਆਉਂਦੇ 31 ਪਿੰਡਾਂ ਵਿੱਚ ਹੁਣ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਲੋਕ ਭਲਾਈ ਨਾਲ ਜੁੜੇ ਹਰ ਕੰਮ ਨੂੰ ਤਰਜੀਹ ਦੇ ਆਧਾਰ `ਤੇ ਪੂਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਪ੍ਰਬੰਧ, ਸਿਹਤ ਅਤੇ ਸਿੱਖਿਆ ਨਾਲ ਸਬੰਧਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ । ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਨ ਅਤੇ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਯੋਜਨਾਵਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ । ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਏਗੀ ।

ਕੀ ਆਖਿਆ ਚੇਅਰਪਰਸਨ ਤੇ ਵਾਈਸ ਚੇਅਰਮੈਨ ਨੇ

ਇਸ ਮੌਕੇ ਨਵ-ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਮੈਨ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਬਲਾਕ ਦੇ ਹਰ ਪਿੰਡ ਦੇ ਵਿਕਾਸ ਨੂੰ ਆਪਣੀ ਪਹਿਲ ਬਣਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ । ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਾਰੇ ਮੈਂਬਰਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਬਲਾਕ ਸੁਨਾਮ-2 ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ਤਕ ਪਹੁੰਚਾਇਆ ਜਾ ਸਕੇ । ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਵੀ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਇਲਾਕੇ ਦੇ ਵਿਕਾਸ ਲਈ ਉਮੀਦਾਂ ਜਤਾਈਆਂ । ਇਸ ਮੌਕੇ ਬੀ. ਡੀ. ਪੀ. ਓ. ਸੰਗਰੂਰ ਗੁਰਦਰਸ਼ਨ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here