ਬਾਲੀਵੁੱਡ ਅਦਾਕਾਰ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਵੱਲੋਂ 2027 ਦੀਆਂ ਚੋਣਾਂ ਲੜਨ ਦਾ ਐਲਾਨ

0
139

ਦੇਸ਼ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੇ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਹਨ। ਘੁੰਮਣ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ ‘ਤੇ ਦਿੱਤੀ ਹੈ।

ਘੁੰਮਣ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਹੈ ਕਿ ਕੀ ਉਨ੍ਹਾਂ ਨੂੰ 2027 ਵਿੱਚ ਕਿਹੜੀ ਪਾਰਟੀ ਵੱਲੋਂ ਚੋਣ ਲੜਨੀ ਚਾਹੀਦੀ ਹੈ ਜਾਂ ਫਿਰ ਉਹ ਆਜ਼ਾਦ ਉਮੀਦਵਾਰ ਵਜੋਂ ਖੜੇ ਹੋਣ। ਇਸ ਦੇ ਨਾਲ ਹੀ ਘੁੰਮਣ ਨੇ ਕਿਹਾ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ। ਖੇਡਾਂ ਵਿੱਚ ਨੌਜਵਾਨਾਂ ਦੀ ਵੱਧਦੀ ਦਿਲਚਸਪੀ ਨਸ਼ੇ ਦੀ ਆਦਤ ਨੂੰ ਖਤਮ ਕਰ ਸਕਦੀ ਹੈ।

ਦੱਸ ਦਈਏ ਕਿ ਘੁੰਮਣ ਦੁਨੀਆ ਦਾ ਇਕਲੌਤਾ ਸ਼ਾਕਾਹਾਰੀ ਬਾਡੀ ਬਿਲਡਰ ਹੈ। ਵਰਿੰਦਰ ਸਿੰਘ ਘੁੰਮਣ ਇੱਕ ਡੇਅਰੀ ਫਾਰਮ ਵੀ ਚਲਾਉਂਦਾ ਹੈ।ਵਰਿੰਦਰ ਸਿੰਘ ਘੁੰਮਣ ਇੱਕ ਪੇਸ਼ੇਵਰ ਬਾਡੀ ਬਿਲਡਰ ਹੈ, ਜਿਸਦਾ ਕੱਦ 6.2 ਫੁੱਟ ਹੈ।ਸਾਲ 2005 ਵਿੱਚ ਵਰਿੰਦਰ ਸਿੰਘ ਘੁੰਮਣ ਨੇ ਮਿਸਟਰ ਪੰਜਾਬ ਦਾ ਖਿਤਾਬ ਵੀ ਜਿੱਤਿਆ ਸੀ। ਤਿੰਨ ਸਾਲਾਂ ਦੀ ਸਖ਼ਤ ਮਿਹਨਤ ਤੋਂ ਬਾਅਦ, ਉਨ੍ਹਾਂ ਨੂੰ 2008 ਵਿੱਚ ਮਿਸਟਰ ਇੰਡੀਆ ਚੁਣਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਅਗਲੇ ਸਾਲ ਮਿਸਟਰ ਏਸ਼ੀਆ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਉਹ ਉੱਥੇ ਦੂਜੇ ਸਥਾਨ ‘ਤੇ ਰਹੇ।

LEAVE A REPLY

Please enter your comment!
Please enter your name here