ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ blast; ਇਲਾਕੇ ‘ਚ ਫੈਲੀ ਦਹਿਸ਼ਤ
ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਬੰਬ ਧਮਾਕੇ ਹੋਣ ਦੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।
ਧਮਾਕਿਆਂ ਨਾਲ ਟੁੱਟੇ ਸ਼ੀਸ਼ੇ
ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ।
ਇਹ ਵੀ ਪੜੋ: ਅੱਜ ਸੰਵਿਧਾਨ ਦਿਵਸ ਮੌਕੇ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਹੋਵੇਗਾ ਵਿਸ਼ੇਸ਼ ਪ੍ਰੋਗਰਾਮ; ਜਾਣੋ ਕੀ ਕੁਝ ਰਹੇਗਾ ਖਾਸ
ਇਹ ਘਟਨਾ ਮੰਗਲਵਾਰ ਸਵੇਰੇ ਕਰੀਬ 4 ਵਜੇ ਦੀ ਦੱਸੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਸੈਂਪਲ ਲੈ ਲਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।