ਕੇਲਾ ਸਿਹਤ ਲਈ ਬਹੁਤ ਹੀ ਗੁਣਕਾਰੀ ਹੁੰਦਾ ਹੈ। ਇਹ ਅਜਿਹਾ ਫਲ ਹੈ ਜੋ ਹਰ ਮੌਸਮ ਅਤੇ ਹਰ ਜਗ੍ਹਾ ਆਸਾਨੀ ਨਾਲ ਉਪਲੱਬਧ ਹੁੰਦਾ ਹੈ। ਇਹ ਦੂਜੇ ਫਲਾਂ ਦੇ ਮੁਕਾਬਲੇ ਸਸਤਾ ਵੀ ਹੈ ਤੇ ਊਰਜਾ ਦੇਣ ਲਈ ਇਸ ਨੂੰ ਸਰਬੋਤਮ ਫੂਡ ਮੰਨਿਆ ਜਾਂਦਾ ਹੈ। ਕੇਲੇ ਵਿੱਚ ਵਿਟਾਮਿਨ, ਖਣਿਜ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਦੀ ਸਿਹਤ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਮਾਹਿਰਾਂ ਅਨੁਸਾਰ ਜੇਕਰ ਇਸਦਾ ਨਿਯਮਤ ਸੇਵਨ ਕੀਤਾ ਜਾਂਦਾ ਹੈ, ਤਾਂ ਬਲੱਡ ਪ੍ਰੈਸ਼ਰ ਨੂੰ ਸਹੀ ਰੱਖਿਆ ਜਾ ਸਕਦਾ ਹੈ ਅਤੇ ਨਾਲ ਹੀ ਇਸ ਨਾਲ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਜੇਕਰ ਤੁਸੀਂ ਇਸਨੂੰ ਵਰਤ ਦੇ ਦੌਰਾਨ ਵੀ ਖਾਂਦੇ ਹੋ, ਤਾਂ ਇਹ ਤੁਹਾਨੂੰ ਦਿਨ ਭਰ ਊਰਜਾਵਾਨ ਰੱਖਣ ਵਿੱਚ ਬਹੁਤ ਮਦਦ ਕਰ ਸਕਦਾ ਹੈ। ਤੁਸੀਂ ਕੱਚਾ ਕੇਲਾ ਸਬਜ਼ੀ ਜਾਂ ਚਿਪਸ ਦੇ ਰੂਪ ਵਿੱਚ ਖਾ ਸਕਦੇ ਹੋ, ਜਦੋਂ ਕਿ ਤੁਸੀਂ ਸਮੂਦੀ, ਸ਼ੇਕ, ਸੈਂਡਵਿਚ ਆਦਿ ਦੇ ਰੂਪ ਵਿੱਚ ਪੱਕੇ ਕੇਲੇ ਨੂੰ ਖਾ ਸਕਦੇ ਹੋ। ਆਓ ਜਾਣਦੇ ਹਾਂ ਕੇਲਾ ਖਾਣ ਨਾਲ ਸਿਹਤ ਨੂੰ ਹੋਰ ਕਿਹੜੇ-ਕਿਹੜੇ ਫਾਇਦੇ ਮਿਲਦੇ ਹਨ।

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ

ਅਮੇਰਿਕਨ ਹਾਰਟ ਐਸੋਸੀਏਸ਼ਨ ਦੇ ਅਨੁਸਾਰ ਕੇਲੇ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੁੰਦਾ ਹੈ।

ਦਮੇ ਦੀ ਸਮੱਸਿਆ ਤੋਂ ਰਾਹਤ

ਇੱਕ ਖੋਜ ਵਿੱਚ ਪਾਇਆ ਗਿਆ ਹੈ ਕਿ ਪੋਟਾਸ਼ੀਅਮ ਤੋਂ ਇਲਾਵਾ, ਇਸ ਵਿਚ ਬਹੁਤ ਸਾਰੇ ਐਂਟੀਆਕਸੀਡੈਂਟ ਤੱਤ ਹੁੰਦੇ ਹਨ ਜੋ ਬੱਚਿਆਂ ਨੂੰ ਦਮੇ ਦੀ ਸਮੱਸਿਆ ਤੋਂ ਦੂਰ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

ਕੈਂਸਰ ਦੀ ਰੋਕਥਾਮ

ਕੇਲੇ ਵਿੱਚ ਮੌਜੂਦ ਕੁੱਝ ਖਾਸ ਐਂਟੀਆਕਸੀਡੈਂਟਸ ਲੈਕਟੀਨ ਹੁੰਦੇ ਹਨ, ਜੋ ਸੈੱਲਾਂ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਣ ਵਿੱਚ ਬਹੁਤ ਮਦਦ ਕਰਦੇ ਹਨ। ਇੱਕ ਖੋਜ ਵਿੱਚ ਪਾਇਆ ਗਿਆ ਹੈ ਕਿ ਜਿਹੜੇ ਬੱਚੇ ਬਚਪਨ ਵਿੱਚ ਕੇਲੇ, ਸੰਤਰੇ ਖਾਂਦੇ ਹਨ ਉਨ੍ਹਾਂ ਵਿੱਚ ਲਿਉਕੇਮੀਆ ਹੋਣ ਦਾ ਜੋਖਮ ਘੱਟ ਹੁੰਦਾ ਹੈ ਜੋ ਕਿ ਕੈਂਸਰ ਦਾ ਕਾਰਨ ਹੈ।

ਹਾਰਟ ਲਈ ਸਿਹਤਮੰਦ

ਕੇਲੇ ਵਿੱਚ ਮੌਜੂਦ ਫਾਈਬਰ, ਪੋਟਾਸ਼ੀਅਮ, ਫੋਲੇਟ, ਐਂਟੀਆਕਸੀਡੈਂਟਸ ਦਿਲ ਨੂੰ ਤੰਦਰੁਸਤ ਰੱਖਣ ਲਈ ਸਾਰੇ ਜ਼ਰੂਰੀ ਤੱਤ ਹਨ। ਖੋਜ ਦੇ ਅਨੁਸਾਰ, ਜੇਕਰ ਅਸੀਂ ਫਾਈਬਰ ਦੀ ਭਰਪੂਰ ਖਪਤ ਕਰਦੇ ਹਾਂ, ਤਾਂ ਐਲਡੀਐਲ ਯਾਨੀ ਖਰਾਬ ਕੋਲੇਸਟ੍ਰੋਲ ਨੂੰ ਘੱਟ ਕੀਤਾ ਜਾ ਸਕਦਾ ਹੈ।

ਸ਼ੂਗਰ ਦੀ ਸਮੱਸਿਆ ਤੋਂ ਰਾਹਤ

ਅਮੈਰੀਕਨ ਡਾਇਬਟੀਜ਼ ਐਸੋਸੀਏਸ਼ਨ ਵੀ ਰੋਜ਼ਾਨਾ ਕੇਲੇ ਖਾਣ ਦੀ ਸਿਫਾਰਸ਼ ਕਰਦੀ ਹੈ। ਇਹ ਟਾਈਪ 2 ਸ਼ੂਗਰ ਦੇ ਜੋਖਮ ਨੂੰ ਘਟਾਉਂਦਾ ਹੈ।

LEAVE A REPLY

Please enter your comment!
Please enter your name here