Brinder Singh Dhillon ਨੇ Capt Amarinder Singh ਨੂੰ ਕੀਤੀ ਅਪੀਲ- ਕਾਂਗਰਸ ਛੱਡਣ ਦੇ ਫੈਸਲੇ ‘ਤੇ ਮੁੜ ਕਰਨ ਵਿਚਾਰ

0
80

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੇ ਸਿਆਸੀ ਦੰਗਲ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ।

ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਕਈ ਨੇਤਾ ਕੈਪਟਨ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਹਿ ਰਹੇ ਹਨ। ਇਸ ਕੜੀ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ।

ਬਰਿੰਦਰ ਢਿੱਲੋਂ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਇਤਿਹਾਸਕ ਰਿਹਾ ਹੈ। ਕਾਂਗਰਸ ਨੇ ਉਨ੍ਹਾਂ ਨੂੰ ਹਰ ਵੱਡਾ ਅਹੁਦਾ ਦਿੱਤਾ। ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਨੂੰ ਦੂਰ ਰੱਖਦੇ ਹੋਏ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੁਆਰਾ ਅਸਤੀਫਾ ਦੇਣ ਨੂੰ ਵੀ ਗਲਤ ਦੱਸਿਆ ਹੈ।

LEAVE A REPLY

Please enter your comment!
Please enter your name here