ਅੱਜ ਪੰਜਾਬ ਵਿਧਾਨ ਸਭਾ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ.ਐਸ.ਐਫ. ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਖਿਲਾਫ ਪੇਸ਼ ਕੀਤੇ ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਵੀ ਵਿਚਾਰ ਹੋਣਾ ਚਾਹੀਦਾ ਹੈ ਕਿ ਇਹ ਦਾਇਰਾ 15 ਕਿਲੋਮੀਟਰ ਤੱਕ ਵੀ ਕਿਉਂ ਹੈ। ਕਿਉਂਕਿ ਬੀ.ਐਸ.ਐਫ. ਨੂੰ ਆਪਣੀਆਂ ਕਾਰਵਾਈਆਂ ਲਈ 5 ਕਿਲੋਮੀਟਰ ਤੱਕ ਅਧਿਕਾਰ ਖੇਤਰ ਦੇਣਾ ਕਾਫ਼ੀ ਹੈ। ਕੋਈ ਵੀ ਕੌਮਾਂਤਰੀ ਸਰਹੱਦ ਨੇੜੇ ਜੇ ਵਾਰਦਾਤ ਹੁੰਦੀ ਹੈ, ਉਹ 5 ਕਿਲੋਮੀਟਰ ਤੱਕ ਦਾ ਦਾਇਰੇ ਵਿੱਚ ਹੀ ਹੁੰਦੀਆਂ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਪੋਸਟ ਸ਼ੇਅਰ ਕਰ ਜਾਣਕਾਰੀ ਦਿਤੀ ਹੈ।

LEAVE A REPLY

Please enter your comment!
Please enter your name here