BSF ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ

0
46

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਖੇਪ ਨੂੰ ਜ਼ਬਤ ਕੀਤਾ ਹੈ। ਹਾਲਾਂਕਿ ਡਰੋਨ ਵਾਪਸ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 3.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਸ ਦੇ ਨਾਲ ਹੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਬੀਐਸਐਫ ਮੁਤਾਬਕ ਇਹ ਮਾਮਲਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੋਡ ਵਿੱਚ ਸਾਹਮਣੇ ਆਇਆ ਹੈ। ਬੀਐਸਐਫ ਨੂੰ ਇਲਾਕੇ ਵਿੱਚ ਡਰੋਨ ਦੇ ਆਉਣ ਦਾ ਅਹਿਸਾਸ ਹੋਇਆ ਸੀ। ਜਿਸ ਤੋਂ ਬਾਅਦ ਇਸ ਨੂੰ ਡੇਗਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਤੋਂ ਬਾਅਦ ਜਵਾਨਾਂ ਨੇ ਡਰੋਨ ਦਾ ਪਿੱਛਾ ਕੀਤਾ ਅਤੇ ਇਸ ਰਾਹੀਂ ਸੁੱਟੀ ਗਈ ਖੇਪ ਨੂੰ ਜ਼ਬਤ ਕਰ ਲਿਆ।

ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਸਰਹੱਦ ਵੱਲ ਪਰਤ ਗਿਆ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਨੇ ਪੀਲੇ ਰੰਗ ਦਾ ਪੈਕਟ ਸੁੱਟਿਆ ਸੀ। ਜਿਸ ਨੂੰ ਜ਼ਬਤ ਕਰ ਲਿਆ ਗਿਆ। ਜਾਂਚ ਤੋਂ ਬਾਅਦ ਇਸ ਨੂੰ ਖੋਲ੍ਹ ਕੇ ਜਾਂਚ ਕੀਤੀ ਗਈ। ਪੈਕੇਟ ਵਿੱਚ 565 ਗ੍ਰਾਮ ਹੈਰੋਇਨ ਸੀ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਆਸਪਾਸ ਦੇ ਇਲਾਕਿਆਂ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ।

 

LEAVE A REPLY

Please enter your comment!
Please enter your name here