ਬੱਸ ਡਰਾਈਵਰ ਦੀ ਸੜਕ ਹਾਦਸੇ ‘ਚ ਗਈ ਜਾਨ
ਆਏ ਦਿਨ ਅਨੇਕਾਂ ਹੀ ਲੋਕਾਂ ਦੀਆਂ ਜਾਨਾਂ ਸੜਕ ਹਾਦਸਿਆਂ ਕਾਰਨ ਜਾ ਰਹੀਆਂ ਹਨ। ਪੰਜਾਬ ਵਿੱਚ ਦਿਨੋ ਦਿਨ ਵੱਧ ਰਹੇ ਸੜਕੀ ਹਾਦਸਿਆਂ ਦੇ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ।ਅਜਿਹੀ ਘਟਨਾ ਨਾਭਾ ਐਸਡੀਐਮ ਰਿਹਾਇਸ਼ ਦੇ ਸਾਹਮਣੇ ਵਾਪਰੀ।
ਡਿਊਟੀ ‘ਤੇ ਜਾ ਰਹੇ ਡਰਾਈਵਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ
ਜਿੱਥੇ ਪੀਆਰਟੀਸੀ ਬੱਸ ਦਾ ਡਰਾਈਵਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਡਿਊਟੀ ‘ਤੇ ਜਾ ਰਿਹਾ ਸੀ ਤਾਂ ਉਸ ਨੂੰ ਕਿਸੇ ਅਣਪਛਾਤੇ ਵਹੀਕਲ ਨੇ ਟੱਕਰ ਮਾਰ ਦਿੱਤੀ।ਇਸ ਹਾਦਸੇ ਦੌਰਾਨ ਬੱਸ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ :ਕਾਂਗਰਸ ਨੂੰ ਵੱਡਾ ਝਟਕਾ, ਸਾਥੀਆਂ ਸਮੇਤ ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲ || Chuspinderbir chahal
ਮ੍ਰਿਤਕ ਡਰਾਈਵਰ ਦੀ ਪਹਿਚਾਨ ਜਤਿੰਦਰ ਸਿੰਘ ਉਮਰ 35 ਸਾਲਾਂ ਵਜੋਂ ਹੋਈ ਹੈ ਜੋ ਨਾਭਾ ਦਾ ਰਹਿਣ ਵਾਲਾ ਹੈ। ਮ੍ਰਿਤਕ ਜਤਿੰਦਰ ਸਿੰਘ ਮਾਂ ਦਾ ਇਕਲੋਤਾ ਹੀ ਸਹਾਰਾ ਸੀ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਭੇਜ ਦਿੱਤੀ। ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।