ਕੈਬਨਿਟ ਮੰਤਰੀ ਖੁੱਡੀਆਂ ਦੇ ਪੁੱਤਰ ਦਾ ਹੋਇਆ ਵਿਆਹ, ਸੀਐਮ ਮਾਨ ਸਮੇਤ ਇਨ੍ਹਾਂ ਮੰਤਰੀਆਂ ਨੇ ਨਵ ਵਿਆਹੇ ਜੋੜੇ ਨੂੰ ਦਿੱਤੀ ਵਧਾਈ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦਾ ਕੱਲ ਯਾਨੀ ਸ਼ੁੱਕਰਵਾਰ ਨੂੰ ਵਿਆਹ ਹੋਇਆ ਹੈ। ਮੰਤਰੀ ਖੁੱਡੀਆ ਦੇ ਬੇਟੇ ਦਾ ਵਿਆਹ ਸ਼ੁੱਕਰਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਹੋਇਆ। ਇਸ ਵਿਆਹ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਸੀਐਮ ਮਾਨ ਨੇ ਨਵ ਵਿਆਹੇ ਜੋੜੇ ਨੂੰ ਵਧਾਈ ਦਿੱਤੀ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਫੋਟੋਆਂ ਸਾਂਝੀਆਂ ਕਰ ਕਿਹਾ ਕਿ “ਸਾਥੀ ਗੁਰਮੀਤ ਸਿੰਘ ਖੁਡੀਆਂ ਜੀ ਦੇ ਬੇਟੇ ਦੇ ਵਿਆਹ ਸਮਾਗਮ ‘ਚ ਸ਼ਿਰਕਤ ਕੀਤੀ।ਵਾਹਿਗੁਰੂ ਜੀ ਨਵ ਵਿਆਹੇ ਜੋੜੇ ‘ਤੇ ਮਿਹਰ ਭਰਿਆ ਹੱਥ ਰੱਖਣ, ਲੰਬੀਆਂ ਉਮਰਾਂ ਅਤੇ ਤੰਦਰੁਸਤੀਆਂ ਬਖਸ਼ਣ।”
ਇਸ ਵਿਆਹ ਸਮਾਗਮ ਵਿੱਚ ਪੰਜਾਬੀ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਨੇ ਵੀ ਸ਼ਿਰਕਤ ਕੀਤੀ। ਜਿਸ ਵਿੱਚ ਹਰਭਜਨ ਮਾਨ ਸਮੇਤ ਕੁਝ ਨਾਂ ਸ਼ਾਮਲ ਹਨ।