ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

0
15
Aman Arora

ਸੁਨਾਮ, 17 ਅਕਤੂਬਰ 2025 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰ ਕੇ ਮਿਸਾਲ ਕਾਇਮ ਕੀਤੀ ਹੈ । ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਕਿਸੇ ਕੁਦਰਤੀ ਕਰੋਪੀ ਦਾ ਮੁਆਵਜ਼ਾ (Compensation for natural disasters) ਐਨੇ ਘੱਟ ਸਮੇਂ ਵਿੱਚ ਦਿੱਤਾ ਹੋਵੇ ।

ਐਲਾਨੇ ਸਮੇਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ : ਅਮਨ ਅਰੋੜਾ

ਇਹ ਗੱਲ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ (Cabinet Minister Punjab Aman Arora) ਨੇ ਅੱਜ ਇਥੇ ਆਪਣੇ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਭਾਰੀ ਬਰਸਾਤ/ ਹੜ੍ਹਾਂ ਨਾਲ ਪ੍ਰਭਾਵਿਤ ਹੋਏ 9 ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਮੌਕੇ ਕੀਤਾ। ਇਹਨਾਂ ਪੀੜਤਾਂ ਵਿੱਚ ਅਨੋਖ ਸਿੰਘ ਸੁਨਾਮ ਏ, ਅਕਾਲਗੜ੍ਹ ਤੋਂ ਸੁਖਵਿੰਦਰ ਸਿੰਘ ਤੇ ਪਰਮਜੀਤ ਸਿੰਘ, ਝਾੜੋਂ ਤੋਂ ਸਤਗੁਰ ਸਿੰਘ, ਚਮਕੌਰ ਸਿੰਘ, ਲਾਭ ਸਿੰਘ, ਸਰਬਜੀਤ ਸਿੰਘ, ਕੋਟੜਾ ਅਮਰੂ ਤੋਂ ਗੁਰਮੇਲ ਸਿੰਘ ਅਤੇ ਮਹਿੰਦਰ ਸਿੰਘ ਸ਼ਾਮਲ ਹਨ।

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕਰ ਦਿੱਤੀ ਹੈ ਜਾਰੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 03.50 ਕਰੋੜ ਰੁਪਏ ਵੰਡੇ ਜਾਣਗੇ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 05.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ ।

ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਹੋ ਗਈਆਂ ਸਨ ਖ਼ਰਾਬ

ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ । ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਅਤੇ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ ।

ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਾ ਕੇ ਕੀਤਾ ਹੈ ਹੜ੍ਹਾਂ ਦਾ ਮੁਕਾਬਲਾ

ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਾ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ । ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ।

ਜੇਕਰ ਕਿਸੇ ਵੀ ਹੜ੍ਹ ਪੀੜਤ ਨੂੰ ਮੁਆਵਜ਼ਾ ਰਾਸ਼ੀ ਲੈਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ : ਕੈਬਨਟ ਮੰਤਰੀ

ਕੈਬਨਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਹੜ੍ਹ ਪੀੜਤ ਨੂੰ ਮੁਆਵਜ਼ਾ ਰਾਸ਼ੀ ਲੈਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ । ਉਹ ਹਰ ਹਾਲ ਉਸ ਸਮੱਸਿਆ ਦਾ ਫੌਰੀ ਹੱਲ ਕਰਵਾਉਣਗੇ । ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ, ਤਹਿਸੀਲਦਾਰ ਰਾਜਵਿੰਦਰ ਕੌਰ, ਪਟਵਾਰੀ ਪੱਲਵੀ, ਹਰਦੀਪ, ਗੁਰਜਿੰਦਰ, ਵਰਿੰਦਰ ਕਾਨੰਗੋ, ਜਗਸੀਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ ।

Read More : ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

LEAVE A REPLY

Please enter your comment!
Please enter your name here