ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ

0
59

ਲੁਧਿਆਣਾ, 19 ਮਾਰਚ – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ, ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ।

ਇਹ ਵੀ ਪੜੋ: ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਵੀ ਹੀਲੇ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਕਰਨੇ ਯਕੀਨੀ ਬਣਾਏ ਜਾਣੇ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਨ.ਓ.ਸੀ. ਹੈਲਪ ਡੈਸਕ, ਆਨਲਾਈਨ ਐਨ.ਓ.ਸੀ. ਪੁੱਛਗਿੱਛ, ਆਫਲਾਈਨ ਐਨ.ਓ.ਸੀ. ਪੁੱਛਗਿੱਛ ਆਦਿ ਕਾਊਂਟਰਾਂ ਦਾ ਵੀ ਦੌਰਾ ਕੀਤਾ ਅਤੇ ਕਰਮਚਾਰੀਆਂ ਨੂੰ ਹਿਦਾਇਤ ਕੀਤੀ ਕਿ ਬਿਨੈਕਾਰਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੇ ਫਰਜ਼ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਦੌਰਾਨ ਕੋਈ ਅਸੁਵਿਧਾ ਨਾ ਹੋਵੇ।

LEAVE A REPLY

Please enter your comment!
Please enter your name here