ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਘੱਗਰ ਇਲਾਕਿਆਂ ਦਾ ਦੌਰਾ

0
21
Cabinet Ministers Aman Arora and Barinder Goyal

ਮਕਰੋੜ ਸਾਹਿਬ/ਮੂਣਕ, 2 ਸਤੰਬਰ 2025 : ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਕਾਰਨ ਘੱਗਰ ਦਰਿਆ ਵਿੱਚ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ (Cabinet Ministers Aman Arora and Barinder Kumar Goyal) ਨੇ ਅੱਜ ਮਕਰੋੜ ਸਾਹਿਬ ਦਾ ਦੌਰਾ ਕੀਤਾ । ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐੱਸ. ਡੀ. ਐੱਮ. ਮੂਣਕ ਸੂਬਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ ।

ਘੱਗਰ ਵਿੱਚ ਪਾਣੀ ਵਧਿਆ ਪਰ ਹਾਲਾਤ ਸਾਲ 2023 ਨਾਲੋਂ ਬਿਹਤਰ – ਅਰੋੜਾ ਤੇ ਗੋਇਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਅਤੇ ਗੋਇਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ (Cloudburst events) ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ । ਪੰਜਾਬ ਇਸ ਵੇਲੇ ਬਹੁਤ ਹੀ ਤਰਸਯੋਗ ਹਾਲਤ ਵਿਚੋਂ ਗੁੱਜਰ ਰਿਹਾ ਹੈ । ਉਹਨਾਂ ਕਿਹਾ ਕਿ ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।

ਘੱਗਰ ਵਿੱਚ ਇਸ ਵੇਲੇ 12000 ਕਿਊਸਿਕ ਪਾਣੀ ਚੱਲ ਰਿਹਾ, ਸੰਭਾਲਣ ਦੀ ਸਮਰੱਥਾ 12200 ਕਿਊਸਿਕ

ਉਹਨਾਂ ਕਿਹਾ ਕਿ ਹੁਣ ਤੱਕ 15,688 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ, ਰਾਹਤ ਕੈਂਪਾਂ ਵਿੱਚ ਹਜ਼ਾਰਾਂ ਪ੍ਰਭਾਵਿਤ ਨਿਵਾਸੀ ਆਪਣਾ ਸਮਾਂ ਬਤੀਤ ਕਰ ਰਹੇ ਹਨ । ਮੌਜੂਦਾ ਸਮੇਂ 12 ਜ਼ਿਲ੍ਹਿਆਂ ਤੋਂ 1,000 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ ਜਾਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ । ਅੰਦਾਜ਼ਨ 94,000 ਹੈਕਟੇਅਰ ਖੇਤੀ ਯੋਗ ਜ਼ਮੀਨ, ਜਿਸ ਵਿੱਚ ਵਾਢੀ ਦੇ ਨੇੜੇ ਝੋਨੇ ਦੇ ਖੇਤ ਵੀ ਸ਼ਾਮਲ ਹਨ ਡੁੱਬ ਗਏ ਹਨ ।

ਕਿਹਾ! ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ

ਘੱਗਰ ਦਰਿਆ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਦਰਿਆ ਵਿੱਚ ਇਸ ਵੇਲੇ 12000 ਕਿਊਸਿਕ ਪਾਣੀ ਚੱਲ ਰਿਹਾ ਹੈ (12000 cusecs of water is flowing.)। ਜਦਕਿ ਇਸ ਦੀ ਪਾਣੀ ਸੰਭਾਲਣ ਦੀ ਸਮਰੱਥਾ 12200 ਕਿਊਸਿਕ ਹੈ । ਜਦਕਿ ਪਾਣੀ ਦਾ ਪੱਧਰ 747.7 ਫੁੱਟ ਹੈ ਜਦਕਿ ਖਤਰੇ ਦਾ ਨਿਸ਼ਾਨ 748 ਫੁੱਟ ਉੱਤੇ ਹੈ । ਉਹਨਾਂ ਕਿਹਾ ਕਿ ਸਾਲ 2023 ਵਿੱਚ ਘੱਗਰ ਦਰਿਆ ਵਿੱਚ 753 ਫੁੱਟ ਉੱਤੇ ਪਾੜ ਪਏ ਸਨ । ਉਹਨਾਂ ਕਿਹਾ ਕਿ ਸਾਲ 2023 ਵਿੱਚ ਜਿਹੜੇ 15 ਜਗ੍ਹਾ ਉੱਤੇ ਪਾੜ ਪਏ ਸਨ ਉਨ੍ਹਾਂ ਸਾਰੇ ਕਿਨਾਰਿਆਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਦਿੱਤਾ ਗਿਆ ਹੈ । ਪਰ ਇਸ ਸਾਲ ਹਾਲਾਤ 2023 ਨਾਲੋਂ ਬਹੁਤ ਬਿਹਤਰ ਹਨ ।

ਹਰਿਆਣਾ ਸਰਕਾਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਰਾਹੀਂ ਲਈ ਸਟੇਅ ਦੇ ਚੱਲਦਿਆਂ ਪੰਜਾਬ ਸਰਕਾਰ ਇਸ ਨੂੰ ਹੋਰ ਚੌੜਾ ਨਹੀਂ ਕਰ ਸਕਦੀ

ਉਹਨਾਂ ਕਿਹਾ ਕਿ ਮਕਰੋੜ ਸਾਹਿਬ ਤੱਕ ਘੱਗਰ ਦਰਿਆ ਦੀ ਚੌੜਾਈ 598 ਫੁੱਟ ਹੈ (The width of the Ghaggar River is 598 feet.) ਜਦਕਿ ਇਸ ਤੋਂ ਅੱਗੇ ਚੌੜਾਈ ਘੱਟ ਕੇ 198 ਫੁੱਟ ਰਹਿ ਜਾਂਦੀ ਹੈ, ਜਿਸ ਕਾਰਨ ਅੱਗੇ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਪਾੜ ਪੈ ਜਾਂਦਾ ਹੈ । ਹਰਿਆਣਾ ਸਰਕਾਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਰਾਹੀਂ ਲਈ ਸਟੇਅ ਦੇ ਚੱਲਦਿਆਂ ਪੰਜਾਬ ਸਰਕਾਰ ਇਸ ਨੂੰ ਹੋਰ ਚੌੜਾ ਨਹੀਂ ਕਰ ਸਕਦੀ । ਉਹਨਾਂ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਅਤੇ ਜ਼ਜਬੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਸਾਨੂੰ ਸਾਰਿਆਂ ਧਿਰਾਂ ਨੂੰ ਇਕੱਠੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ ।

ਕੇਂਦਰ ਸਰਕਾਰ ਨੂੰ ਪੰਜਾਬ ਲਈ ਜਲਦ ਤੋਂ ਜਲਦ ਇਹ ਫੰਡ ਜਾਰੀ ਕਰਨੇ ਚਾਹੀਦੇ ਹਨ

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਮੁੜ ਵਸੇਬੇ ਦੇ ਯਤਨਾਂ ਦਾ ਸਮਰਥਨ ਕਰਨ ਲਈ 60,000 ਕਰੋੜ ਦੇ ਬਕਾਇਆ ਫੰਡ ਜਾਰੀ ਕਰਨ ਅਤੇ ਮੁਆਵਜ਼ਾ ਭੁਗਤਾਨ ਵਧਾ ਕੇ 50,000 ਪ੍ਰਤੀ ਏਕੜ ਕਰਨ ਦੀ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਲਈ ਜਲਦ ਤੋਂ ਜਲਦ ਇਹ ਫੰਡ ਜਾਰੀ ਕਰਨੇ ਚਾਹੀਦੇ ਹਨ । ਦੱਸਣਯੋਗ ਹੈ ਕਿ ਮੌਜੂਦਾ ਹੜ੍ਹ ਸਥਿਤੀ ਅਤੇ ਘੱਗਰ ਦਰਿਆ ਵਿੱਚ ਵਧੇ ਹੋਏ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਸੰਗਰੂਰ, ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ‘ਤੇ ਰਾਤ ਦੀ ਚੌਕਸੀ (ਠੀਕਰੀ ਪਹਿਰੇ) ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ।

ਡਿਪਟੀ ਕਮਿਸ਼ਨਰ ਨੇ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ ‘ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਦਿੱਤੇ ਹਨ

ਡਿਪਟੀ ਕਮਿਸ਼ਨਰ ਕਿਹਾ ਕਿ ਆਲੇ ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ ਵਿਖੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ । ਸਿੰਚਾਈ ਅਤੇ ਮਾਲ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਾਮ ਤੋਂ ਸਵੇਰ ਤੱਕ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ । ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ ‘ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਦਿੱਤੇ ਹਨ ।

ਜ਼ਿਲ੍ਹਾ ਵਾਸੀ ਸੰਗਰੂਰ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ਦੇ ਆਲੇ-ਦੁਆਲੇ ਘੁੰਮਣ ਜਾਂ ਜਾਣ ਤੋਂ ਬਚਣ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ਦੇ ਆਲੇ-ਦੁਆਲੇ ਘੁੰਮਣ ਜਾਂ ਜਾਣ ਤੋਂ ਬਚਣ । ਸੰਗਰੂਰ ਜ਼ਿਲ੍ਹੇ ਵਿੱਚੋਂ ਪਾਣੀ ਦੇ ਸੁਚਾਰੂ ਨਿਕਾਸ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜਨਤਕ ਸਹਿਯੋਗ ਜ਼ਰੂਰੀ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ, ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ ਸਿੰਚਾਈ ਵਿਭਾਗ ਨਾਲ 87250-29785 ‘ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 ‘ਤੇ ਸੰਪਰਕ ਕਰ ਸਕਦੇ ਹਨ ।

Read More : 150 ਕਰੋੜ ਰੁਪਏ ਵਾਲਾ ਪ੍ਰਾਜੈਕਟ 2026 ਤੱਕ ਕੀਤਾ ਜਾਵੇਗਾ ਚਾਲੂ : ਅਮਨ ਅਰੋੜਾ

LEAVE A REPLY

Please enter your comment!
Please enter your name here