
ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ
1 ਮਾਰਚ, ਚੰਡੀਗੜ੍ਹ, ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋ 22ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪ੍ਰੈਲ 2025 ਦਿਨ ਵੀਰਵਾਰ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ (ਕਵਿੱਤਰੀ ) ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲਕਟਰਾਨਿਕ,ਵੈਬ ਮੀਡੀਆ, ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋ ਮਾੱਸ ਕਾੱਮ ਕੋਰਸਪੋਨਡਸ ਟਾੱਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ।
ਇਸ ਲਈ ਟਰੱਸਟ ਵੱਲੋ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25 ਮਾਰਚ 2025 ਤੱਕ ਟ੍ਰਸਟ ਦੇ ਈ ਮੇਲ ਆਈਡੀ SMCTINDIA5@GMAIL.COM ਤੇ ਭੇਜੀਆਂ ਜਾ ਸਕਦੀਆਂ ਹਨ । ਉਹ ਪੱਤਰਕਾਰ ਜਿਹਨਾਂ ਵੱਲੋ ਸਾਲ 2024 ਵਿੱਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ , ਪ੍ਰਸ਼ਾਸ਼ਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ਼ੀ ਭੇਜ ਸਕਦੇ ਹਨ।
ਜਿਕਰਯੋਗ ਹੈ ਕਿ ਸਿੰਮੀ ਮਰਵਾਹਾ ਪੱਤਰਕਾਰ ਸਨ। ਜ੍ਹਿਨਾਂ ਦਾ 22 ਸਾਲ ਪਹਿਲਾਂ 22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿਖੇ ਸੜਕ ਦੁਰਘਟਨਾ ਦੌਰਾਨ ਸਵਰਗਵਾਸ ਹੋ ਗਿਆ ਸੀ। ਜਿਸ ਤੋ ਬਾਅਦ ਉਹਨਾਂ ਦੇ ਚਾਹੁਣ ਵਾਲਿਆ ਵੱਲੋ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 03 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਅਜੇ ਤੱਕ 21 ਸਾਲਾਂ ਵਿੱਚ 64 ਪੱਤਰਕਾਰਾਂ ਦਾ ਸਨਮਾਨ ਕਰ ਚੁੱਕਿਆ ਹੈ।
ਵਧੇਰੇ ਜਾਣਕਾਰੀ ਲਈ ਸੰਪਰਕ ਕਰੋ
98722-03478