ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਫਰੀਦਕੋਟ ਦੇ ਤਤਕਾਲੀ ਐਸ.ਪੀ. ਬਿਕਰਮਜੀਤ ਸਿੰਘ ਦੀ ਬਹਾਲੀ ਬਾਰੇ ਸਪੱਸ਼ਟ ਕੀਤਾ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਸਨ। ਇੱਕ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਸੰਬੰਧਤ ਪੁਲਿਸ ਅਧਿਕਾਰੀ ਦੇ ਹੱਕ ਵਿੱਚ ਨਾ ਲਿਖਣ ਦੇ ਬਾਵਜੂਦ ਤਤਕਾਲੀ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਸਿਰਫ ਇੱਕ ਵੇਤਨ ਵਾਧਾ ਰੋਕਣ ਅਤੇ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ।

ਉਨ੍ਹਾਂ ਨੇ ਕਿਹਾ ਕਿ 13 ਜੁਲਾਈ 2021 ਨੂੰ ਤਤਕਾਲੀ ਵਧੀਕ ਮੁੱਖ ਸਕੱਤਰ ਗ੍ਰਹਿ ਨੇ ਮੁੱਖ ਮੰਤਰੀ ਨੂੰ ਇੱਕ ਨੋਟ ਭੇਜਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਜਾਂਚ ਦੌਰਾਨ ਅਧਿਕਾਰੀ ਨਾ ਤਾਂ ਕੋਈ ਠੋਸ ਸਬੂਤ ਪੇਸ਼ ਕਰ ਸਕਿਆ ਅਤੇ ਨਾ ਹੀ ਆਪਣੀ ਬੇਗੁਨਾਹੀ ਦੇ ਕੋਈ ਨਵੇਂ ਤੱਥ ਪੇਸ਼ ਕਰ ਸਕਿਆ। 19 ਜੁਲਾਈ 2021 ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ਼ ਇੱਕ ਵੇਤਨ ਵਾਧਾ ਰੋਕ ਕੇ ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਸਨ।

 

LEAVE A REPLY

Please enter your comment!
Please enter your name here