ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 19 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।
My profound gratitude to PM @narendramodi and HM @AmitShah for the timely opening of the Kartarpur Sahib Corridor. It will provide a chance to thousands of devotees to pay obeisance at the holy shrine on the occasion of Guru Purab of Guru Nanak Dev Ji.
— Capt.Amarinder Singh (@capt_amarinder) November 16, 2021
ਉਨ੍ਹਾਂ ਕਿਹਾ ਕਿ ਲਾਂਘੇ ਨੂੰ ਮੁੜ ਖੋਲ੍ਹਣਾ ਗੁਰੂ ਨਾਨਕ ਦੇਵ ਜੀ ਦੇ ਲੱਖਾਂ ਪੈਰੋਕਾਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਸੀ ਕਿਉਂਕਿ ਇਹ ਪਿਛਲੇ ਸਾਲ ਮਹਾਂਮਾਰੀ ਦੇ ਫੈਲਣ ਕਾਰਨ ਬੰਦ ਹੋ ਗਿਆ ਸੀ। ਗੁਰਪੁਰਬ ਸਮਾਗਮਾਂ ਤੋਂ ਦੋ ਦਿਨ ਪਹਿਲਾਂ ਕੱਲ੍ਹ ਬੁੱਧਵਾਰ ਤੋਂ ਲਾਂਘਾ ਮੁੜ ਖੁੱਲ੍ਹ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ, “ਲਾਂਘਾ ਖੋਲ੍ਹਣ ਲਈ ਹੁਣ ਤੋਂ ਵਧੀਆ ਮੌਕਾ ਨਹੀਂ ਹੋ ਸਕਦਾ ਸੀ ਕਿਉਂਕਿ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰਪੁਰਬ ਵਾਲੇ ਦਿਨ ਹੀ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ।