ਲੁਧਿਆਣਾ, 3 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਖੇਤਰ ਹੈਬੋਵਾਲ ਵਿਖੇ ਮੈਡੀਕਲ ਸਟੋਰ ਤੇ ਕੰਮ ਕਰਨ ਵਾਲੇ ਇਕ ਨੌਜਵਾਨ ਵਲੋਂ ਖੁਦਕੁਸ਼ੀ (Suicide) ਕਰ ਲਈ ਗਈ ਹੈ ।
ਨੌਜਵਾਨ ਨੇ ਸੁਸਇਡ ਨੋਟ ਵੀ ਕਿਸ ਨੂੰ ਠਹਿਰਾਇਆ ਜਿੰਮੇਵਾਰ
ਮਿਲੀ ਜਾਣਕਾਰੀ ਅਨੁਸਾਰ ਹੈਬੋਵਾਲ ਖੇਤਰ ਵਿਖੇ ਜੋ ਇਕ ਮੈਡੀਕਲ ਸਟੋਰ ‘ਤੇ ਕੰਮ ਕਰਨ ਵਾਲੇ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ ਵਲੋਂ ਮਰਨ ਤੋਂ ਪਹਿਲਾਂ ਇਕ ਸੁਸਾਇਡ ਨੋਟ (Suicide note) ਵੀ ਲਿਖਿਆ ਗਿਆ ਹੈ, ਜਿਸ ਵਿਚ ਉਸਨੇ ਉਕਤ ਕਦਮ ਚੁੱਕਣ ਲਈ ਮਜ਼ਬੂਰ ਕਰਨ ‘ਤੇ ਜਿਸ ਵਿਅਕਤੀ ਨੂੰ ਜਿੰਮੇਵਾਰ ਠਹਿਰਾਇਆ ਹੈ ਦਾ ਨਾਮ ਵੀ ਲਿਖਿਆ ਗਿਆ ਹੈ ਦੀ ਪਛਾਣ ਰੋਹਿਤ ਸੂਦ ਦੇ ਤੌਰ ‘ਤੇ ਹੋਈ ਹੈ ।
ਮ੍ਰਿਤਕ ਨੌਜਵਾਨ ਦੀ ਪਤਨੀ ਦੀ ਸਿ਼ਕਾਇਤ ਦੇ ਮਾਮਲਾ ਦਰਜ
ਪ੍ਰਾਪਤ ਸੂਚਨਾ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਤਨੀ ਦੀ ਸਿ਼ਕਾਇਤ ਦੇ ਆਧਾਰ ‘ਤੇ ਉਸ ਨੌਜਵਾਨ ਰੋਹਿਤ ਸੂਦ ਵਿਰੁੱਧ ਆਤਮ-ਹਤਿਆ ਕਰਨ ਲਈ ਮਜ਼ਬੂਰ ਕੀਤੇ ਜਾਣ ‘ਤੇ ਧਾਰਾ 108 ਤਹਿਤ ਕੇਸ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
ਕੀ ਦੱਸਿਆ ਜਗਤਪਰੀ ਇੰਚਾਰਜ ਨੇ
ਉਕਤ ਮਾਮਲੇ ਵਿਚ ਚੌਂਕੀ ਜਗਤਪੁਰੀ ਦੇ ਇੰਚਾਰਜ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ । ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਖੁਦਕੁਸ਼ੀ ਕਰਨ ਵਾਲਾ ਵਿਅਕਤੀ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਛੱਡ ਗਿਆ ਹੈ ।









