ਚੰਡੀਗੜ੍ਹ ਕਲੱਬ ਬਾਹਰ ਬ.ਲਾਸ/ਟ ਮਾਮਲੇ ‘ਚ 2 ਮੁਲਜ਼ਮ ਕਾਬੂ
ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ ਬੰਬ ਸੁੱਟਣ ਦੇ ਮਾਮਲੇ ਚ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਦੱਸ ਦਈਏ ਕਿ ਮੁਲਜ਼ਮਾਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਹਿਸਾਰ ‘ਚ ਮੁਕਾਬਲਾ ਹੋਇਆ। ਜਿਸ ਵਿੱਚ ਦੋਵੇਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਹਿਸਾਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਦੋਵੇਂ ਮੁਲਜ਼ਮ ਕਬੱਡੀ ਖਿਡਾਰੀ
ਮੁਲਜ਼ਮਾਂ ਨੂੰ ਫੜਨ ਲਈ ਚੰਡੀਗੜ੍ਹ ਪੁਲਿਸ ਅਤੇ ਹਿਸਾਰ ਦੀ ਐਸਟੀਐਫ ਨੇ ਸਾਂਝਾ ਆਪ੍ਰੇਸ਼ਨ ਚਲਾਇਆ।ਮੁਲਜ਼ਮਾਂ ਦੀ ਪਛਾਣ ਅਜੀਤ ਵਾਸੀ ਪਿੰਡ ਖਰੜ ਅਤੇ ਵਿਨੈ (21) ਵਾਸੀ ਪਿੰਡ ਦੇਵਾ (ਹਿਸਾਰ) ਵਜੋਂ ਹੋਈ ਹੈ। ਦੋਵੇਂ ਕਬੱਡੀ ਦੇ ਖਿਡਾਰੀ ਹਨ।
ਜਵਾਬੀ ਕਾਰਵਾਈ ਦੌਰਾਨ ਹੋਏ ਜ਼ਖਮੀ
ਸ਼ੁੱਕਰਵਾਰ ਦੇਰ ਸ਼ਾਮ ਕਰੀਬ 8 ਵਜੇ ਦੋਵੇਂ ਬਾਈਕ ‘ਤੇ ਹਿਸਾਰ ਤੋਂ ਪਿੰਡ ਪੀਰਾਂਵਾਲੀ ਜਾ ਰਹੇ ਸਨ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਉਨ੍ਹਾਂ ਦਾ ਪਿੱਛਾ ਕਰਨ ਗਈ। ਇਸ ਦੌਰਾਨ ਮੁਲਜ਼ਮਾਂ ਦੀ ਬਾਈਕ ਚਿੱਕੜ ਕਾਰਨ ਫਿਸਲ ਗਈ। ਇਸ ਤੋਂ ਬਾਅਦ ਦੋਵੇਂ ਪੈਦਲ ਹੀ ਭੱਜਣ ਲੱਗੇ। ਜਦੋਂ ਪੁਲਿਸ ਨੇ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ‘ਤੇ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਵਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ। ਗੋਲੀਆਂ ਨਾਲ ਜ਼ਖਮੀ ਹੋਣ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ
DMC ਤੋਂ ਡਿਸਚਾਰਜ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ