ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਖੋਲ੍ਹੇ ਗਏ Flood Gate

0
142

ਚੰਡੀਗੜ੍ਹ : ਸੁਖਨਾ ਝੀਲ ਦੇ ਪਾਣੀ ਦਾ ਪੱਧਰ ਕਾਫੀ ਉੱਚਾ ਹੋ ਗਿਆ ਹੈ। ਇਸ ਨਾਲ ਖਤਰੇ ਦੀ ਸੰਭਾਵਨਾ ਪੈਦਾ ਹੋ ਗਈ ਹੈ। ਮੀਂਹ ਕਾਰਨ ਇਹ ਪੱਧਰ ਉੱਚਾ ਹੋ ਗਿਆ ਹੈ। ਝੀਲ ਦੇ ਪਾਣੀ ਦਾ ਪੱਧਰ ਵਧਣ ਦੇ ਕਾਰਨ, ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਸੁਖਨਾ ਝੀਲ ‘ਚ ਪਾਣੀ ਛੱਡਿਆ ਜਾ ਚੁੱਕਾ ਹੈ।

ਕੱਲ੍ਹ ਮੀਂਹ ਪੈਣ ਤੋਂ ਬਾਅਦ ਅੱਜ ਸਵੇਰੇ 3 ਵਜੇ ਦੇ ਕਰੀਬ ਪਾਣੀ ਛੱਡਣ ਦੀਆਂ ਤਿਆਰੀਆਂ ਕੀਤੀਆਂ ਗਈਆਂ, ਪਰ ਫਲੱਡ ਗੇਟ ਨਹੀਂ ਖੋਲ੍ਹੇ ਗਏ ਸਨ। ਇਸ ਤੋਂ ਬਾਅਦ ਸਵੇਰੇ 9 ਵਜੇ ਇੱਕ ਵਾਰ ਫਿਰ ਫਲੱਡ ਗੇਟ ਖੋਲ੍ਹਣ ਲਈ ਅਲਰਟ ਜਾਰੀ ਕੀਤਾ ਗਿਆ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਦੇ ਫਲੱਡ ਗੇਟ 11 ਵਜੇ ਤਕ ਖੋਲ੍ਹ ਦਿੱਤੇ ਗਏ।

ਭਾਰੀ ਬਾਰਸ਼ ਦੇ ਕਾਰਨ ਝੀਲ ਦੇ ਪਾਣੀ ਵਿਚ ਕਰੀਬ ਇਕ ਫੁੱਟ ਦਾ ਵਾਧਾ ਹੋਇਆ ਹੈ। ਪਾਣੀ ਦਾ ਪੱਧਰ ਵਧ ਕੇ 1162.6 ਫੁੱਟ ਹੋ ਗਿਆ ਹੈ। 0.4 ਭਾਵ ਅੱਧਾ ਫੁੱਟ ਪਾਣੀ ਵਧਣ ਕਾਰਨ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਹੁਣ ਯੂਟੀ ਪ੍ਰਸ਼ਾਸਨ ਨੇ ਫਲੱਡ ਗੇਟ ਖੋਲ੍ਹਣ ਤੋਂ ਪਹਿਲਾਂ ਤਿਆਰੀਆਂ ਮੁਕੰਮਲ ਕਰ ਲਈਆਂ ਸੀ। ਇਸ ਲਈ ਚੌਕ ਦੇ ਨਾਲ ਲੱਗਦੇ ਸਾਰੇ ਇਲਾਕਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਫਲੱਡ ਗੇਟ ਖੋਲ੍ਹੇ ਗਏ ਹਨ।

ਯੂਟੀ ਪ੍ਰਸ਼ਾਸਨ ਨੇ ਹੁਣ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚਦੇ ਹੀ ਫਲੱਡ ਗੇਟ ਖੋਲੇ ਗਏ। ਇੰਜੀਨੀਅਰਿੰਗ ਵਿਭਾਗ ਦੀ ਟੀਮ ਦਿਨ ਰਾਤ ਨਿਗਰਾਨੀ ਕਰ ਰਹੀ ਹੈ। ਪੰਚਕੂਲਾ ਅਤੇ ਮੁਹਾਲੀ ਪ੍ਰਸ਼ਾਸਨ ਨੂੰ ਅਲਰਟ ਵੀ ਭੇਜਿਆ ਗਿਆ ਹੈ, ਤਾਂ ਕਿ ਉਹ ਸੁਖਨਾ ਲੇਕ ਦੇ ਨਾਲ ਲੱਗਦੇ ਖੇਤਰਾਂ ਨੂੰ ਸੁਚੇਤ ਕਰ ਸਕੇ।

LEAVE A REPLY

Please enter your comment!
Please enter your name here