ਬਦਲਦੇ ਮੌਸਮ ਦੇ ਚਲਦਿਆਂ ਸਕੂਲਾਂ ਦੇ ਸਮੇਂ ਵਿਚ ਕੀਤੀ ਤਬਦੀਲੀ

0
6
Changes in school hours

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ (Changes in school hours ) ਕਰਨ ਦਾ ਫੈਸਲਾ ਕੀਤਾ ਗਿਆ ਹੈ । ਬਦਲਦੇ ਮੌਸਮ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ 1 ਅਕਤੂਬਰ ਤੋਂ ਸਕੂਲਾਂ ਲਈ ਨਵੀਂ ਸਮਾਂ-ਸਾਰਣੀ ਵੀ ਜਾਰੀ ਕਰ ਦਿੱਤੀ ਹੈ ।

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲਾਂ ਦਾ ਸਮਾਂ ਇਸ ਪ੍ਰਕਾਰ ਰਹੇਗਾ :

ਪ੍ਰਾਇਮਰੀ ਸਕੂਲ 8. 30 ਵਜੇ ਤੋਂ ਦੁਪਹਿਰ 2. 30 ਵਜੇ।ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 8:30 ਵਜੇ ਅਤੇ ਬੰਦ ਹੋਣ ਦਾ ਸਮਾਂ ਦੁਪਹਿਰ 2:50 ਵਜੇ ਤੈਅ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਤੋਂ ਇਕ ਵਾਰ ਫਿਰ ਸਮੇਂ ਵਿਚ ਤਬਦੀਲੀ ਕੀਤੀ ਜਾਵੇੇਗੀ। ਇਹ ਨਵੀਂ ਸਮਾਂ-ਸਾਰਣੀ ਸਿਰਫ਼ ਅਕਤੂਬਰ ਮਹੀਨੇ ਲਈ ਹੈ । 1 ਨਵੰਬਰ ਤੋਂ ਸਰਦੀਆਂ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਬਦਲਾਅ ਕੀਤਾ ਜਾਵੇਗਾ।

1 ਨਵੰਬਰ 2025 ਤੋਂ 28 ਫਰਵਰੀ 2026 ਤੱਕ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ: ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ । ਸਰਕਾਰ ਦਾ ਇਹ ਫੈਸਲਾ ਵਿਦਿਆਰਥੀਆਂ ਨੂੰ ਬਦਲਦੇ ਮੌਸਮ ਵਿੱਚ ਹੋਣ ਵਾਲੀ ਅਸੁਵਿਧਾ ਤੋਂ ਬਚਾਉਣ ਲਈ ਲਿਆ ਗਿਆ ਹੈ ।  ਸਾਰੇ ਜਿ਼ਲ੍ਹਾ ਸਿੱਖਿਆ ਅਧਿਕਾਰੀਆਂ (District Education Officers) ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ ।

Read More : ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਰਾਹਤ ਕਾਰਜਾਂ ਵਿੱਚ ਜੁੱਟੀ

LEAVE A REPLY

Please enter your comment!
Please enter your name here