ਮੁੱਖ ਮੰਤਰੀ ਰੱਖਿਆ138.82 ਕਰੋੜ ਦੇ ਸੀਵਰੇਜ-ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ 

0
35
Foundation
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ 2025 :  ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ (Foundation stone of sewerage and water supply projects laid) ਰੱਖਿਆ ।

ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ

ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚ ਨਵੇਂ ਸੀਵਰੇਜ ਸਿਸਟਮ (Sewerage system)ਲਈ 90 ਕਰੋੜ 68 ਲੱਖ ਰੁਪਏ ਜਦਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।

ਨਵੇਂ ਪ੍ਰਾਜੈਕਟਾਂ ਨਾਲ ਇਤਿਹਾਸਕ ਸ਼ਹਿਰ ਦੀ ਡੇਢ ਲੱਖ ਆਬਾਦੀ ਨੂੰ ਮਿਲੇਗਾ ਲਾਭ
ਮੁੱਖ ਮੰਤਰੀ ਨੇ ਕਿਹਾ, “ਇਤਿਹਾਸਕ ਸ਼ਹਿਰ ਵਿੱਚ 30 ਸਾਲਾਂ ਬਾਅਦ ਨਵੇਂ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿੱਚੋਂ ਬਣਦੇ ਰਹੇ ਹਨ ਪਰ ਇਸ ਸ਼ਹਿਰ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਪਰਮਾਤਮਾ ਨੇ ਇਸ ਇਤਿਹਾਸਕ ਸ਼ਹਿਰ ਵਿੱਚ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦਾ ਸੁਭਾਗ ਬਖਸ਼ਿਆ ਹੈ ।
ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਕੀਤਾ ਜਾ ਜਾਵੇਗਾ : ਮੁੱਖ ਮੰਤਰੀ
ਸ਼ਹਿਰ ਦੀ ਸੀਵਰੇਜ ਤੇ ਜਲ ਸਪਲਾਈ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੁਗਾ ਚੁੱਕਾ ਹੈ ਅਤੇ ਸ਼ਹਿਰ ਵਿੱਚ ਸੀਵਰੇਜ ਬਲੌਕ ਹੋਣ ਦੀ ਬਹੁਤ ਵੱਡੀ ਸਮੱਸਿਆ ਹੈ । ਕਈ ਨਵੀਂ ਆਬਾਦੀਆਂ ਸੀਵਰੇਜ ਦੀ ਸਹੂਲਤ ਤੋਂ ਸੱਖਣੀਆਂ ਹਨ । ਨਵੇਂ ਪ੍ਰਾਜੈਕਟਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕੇ ਅਤੇ ਹੋਰ ਥਾਵਾਂ ਤੇ ਸੀਵਰੇਜ ਤੇ ਜਲ ਸਪਲਾਈ ਦੀ ਸਮੱਸਿਆ ਖਤਮ ਹੋ ਜਾਵੇਗੀ ।

ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ

ਉਨ੍ਹਾਂ ਦੱਸਿਆ ਕਿ ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਪੁੱਟੀਆਂ ਜਾਣ ਵਾਲੀਆਂ ਵੱਖ-ਵੱਖ ਵਿਭਾਗਾਂ ਦੀਆਂ ਮੇਨ ਸੜਕਾਂ ਅਤੇ ਨਗਰ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17 ਕਰੋੜ ਦੀ ਵਿਵਸਥਾ ਕੀਤੀ ਗਈ ਹੈ । ਉਨ੍ਹਾਂ ਨੇ ਅਧਿਕਾਰੀਆਂ ਨੂੰ ਦੋਵੇਂ ਪ੍ਰਾਜੈਕਟਾਂ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ।

ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ

ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਨਹੀਂ ਪਾਈ ਜਿਸ ਕਰਕੇ ਹਜ਼ਾਰਾਂ ਨੌਜਵਾਨਾਂ ਮੌਤ ਦੇ ਮੂੰਹ ਵਿੱਚ ਜਾ ਪਏ। ਹੁਣ ਅਸੀਂ ਨਸ਼ਾ ਤਸਕਰਾਂ ਵਿਰੁੱਧ ਜੰਗ ਲੜ ਰਹੇ ਹਾਂ ਜਦਕਿ ਰਵਾਇਤੀ ਪਾਰਟੀਆਂ ਪੁਸ਼ਤਪਨਾਹੀ ਕਰਦੀਆਂ ਸਨ ।

ਮੁੱਖ ਮੰਤਰੀ ਨੇ ਸਾਧਿਆ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ

ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ (Traditional parties) ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ । ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ ਜੋ ਸੱਤਾ ਵਿੱਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ’ਤੇ ਪਰਦਾ ਪਾਉਂਦੀਆਂ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਕੋਈ ਏਜੰਡਾ ਨਹੀਂ ਜਿਸ ਕਰਕੇ ਉਹ ਉਨ੍ਹਾਂ ਉਪਰ ਨਿੱਜੀ ਦੂਸ਼ਣਬਾਜ਼ੀ ਕਰ ਰਹੇ ਹਨ ।

ਅਕਾਲੀਆਂ ਦੀ ਸਰਕਾਰ ਮੌਕੇ ਚਿੱਟਾ ਅਤੇ ਮਜੀਠੀਆ ਸਮਾਨਾਰਥ ਸ਼ਬਦ ਸਨ

ਲੋਕ ਸਭਾ ਮੈਂਬਰ ਹਰਸਮਿਰਤ ਕੌਰ ਬਾਦਲ ਵੱਲੋਂ ਇਹ ਦਾਅਵਾ ਕੀਤੇ ਜਾਣ ਕਿ ਅਕਾਲੀ-ਭਾਜਪਾ ਦੀ ਸਰਕਾਰ ਮੌਕੇ ਲੋਕਾਂ ਨੂੰ ਚਿੱਟੇ ਦਾ ਨਾਮ ਤੱਕ ਨਹੀਂ ਜਾਣਦੇ ਸਨ ਤਾਂ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਗੱਲ ‘ਸੱਚ’ ਹੈ ਕਿਉਂਕਿ ਉਸ ਸਮੇਂ ਚਿੱਟੇ ਨੂੰ ਮਜੀਠੀਆ ਕਿਹਾ ਜਾਂਦਾ ਸੀ । ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਮੌਕੇ ਚਿੱਟਾ ਅਤੇ ਮਜੀਠੀਆ ਸਮਾਨਾਰਥ ਸ਼ਬਦ ਸਨ ਕਿਉਂਕਿ ਉਸ ਸਮੇਂ ਲਾਲ ਬੱਤੀ ਵਾਲੀਆਂ ਗੱਡੀਆਂ ਵਿੱਚ ਚਿੱਟਾ ਸਪਲਾਈ ਹੁੰਦਾ ਸੀ ।

ਮਜੀਠੀਆ ਨੇ ਪੰਜਾਬ ਵਿੱਚ ਆਪਣੀ ਕੰਪਨੀ ਦੇ ਸੋਲਰ ਪਲਾਂਟ ਲਾ ਕੇ ਖੁਦ ਹੀ 15 ਰੁਪਏ ਪ੍ਰਤੀ ਯੂਨਿਟ ਸਰਕਾਰ ਨੂੰ ਵੇਚਣ ਲਈ ਸਮਝੌਤੇ ਕੀਤੇ

ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਦੀ ਆਰਥਿਕ ਲੁੱਟ ਕਰਨ ਦੀ ਇਕ ਹੋਰ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਨੇ ਪੰਜਾਬ ਵਿੱਚ ਆਪਣੀ ਕੰਪਨੀ ਦੇ ਸੋਲਰ ਪਲਾਂਟ ਲਾ ਕੇ ਖੁਦ ਹੀ 15 ਰੁਪਏ ਪ੍ਰਤੀ ਯੂਨਿਟ ਸਰਕਾਰ ਨੂੰ ਵੇਚਣ ਲਈ ਸਮਝੌਤੇ ਕੀਤੇ ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਦੀ ਕਾਨੂੰਨੀ ਲੜਾਈ ਲੜ ਰਹੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੰਮਾ ਸਮਾਂ ਮਹਿਲਾਂ ਵਿੱਚ ਅਰਾਮ ਫਰਮਾਉਣ ਤੋਂ ਬਾਅਦ ਹੁਣ ਸਿਆਸੀ ਫੇਰੀ ਸ਼ੁਰੂ ਕਰ ਲਈ ਹੈ ਅਤੇ ਇਹ ਆਗੂ ਆਮ ਲੋਕਾਂ ਨੂੰ ਮੁੜ ਗੁੰਮਰਾਹ ਕਰਨਾ ਚਾਹੁੰਦੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਸ਼ੱਕੀ ਰਿਕਾਰਡ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਧੋਖਾ ਦਿੰਦੇ ਆਏ ਹਨ ਅਤੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਚਾਹੇ ਉਹ ਮੁਗਲ, ਅੰਗਰੇਜ਼, ਕਾਂਗਰਸ ਜਾਂ ਹੁਣ ਭਾਜਪਾ ਹੋਵੇ, ਨਾਲ ਖੜ੍ਹੇ ਰਹੇ ਹਨ । ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਲੋਕਾਂ ਦੇ ਨਹੀਂ ਸੱਤਾਧਾਰੀਆਂ ਨਾਲ ਵਫਾਦਾਰੀ ਪਾਲਦੇ ਆ ਰਹੇ ਹਨ ।

ਸਿੱਖਾਂ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਗੁਨਾਹ ਕਬੂਲਣ ਤੇ ਤਨਖਾਹ ਭੁਗਤਣ ਤੋਂ ਬਾਅਦ ਸ਼ਰੇਆਮ ਮੁੱਕਰ ਜਾਣਾ ਸਰਾਸਰ ਧੋਖਾ ਹੈ

ਸੁਖਬੀਰ ਬਾਦਲ ਨੂੰ ਪੰਜਾਬ ਅਤੇ ਸਿੱਖਾਂ ਦਾ ਵੱਡਾ ਗੁਨਾਹਗਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਗੁਨਾਹ ਕਬੂਲਣ ਤੇ ਤਨਖਾਹ ਭੁਗਤਣ ਤੋਂ ਬਾਅਦ ਸ਼ਰੇਆਮ ਮੁੱਕਰ ਜਾਣਾ ਸਰਾਸਰ ਧੋਖਾ ਹੈ । ਉਨ੍ਹਾਂ ਕਿਹਾ ਕਿ ਇਤਿਹਾਸਕ ਕਦੇ ਵੀ ਗੁਨਾਹਗਾਰਾਂ ਨੂੰ ਮੁਆਫ ਨਹੀਂ ਕਰਦਾ । ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫੈਸਲੇ ਲਏ ਹਨ । ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੱਸੀਆਂ ਅਤੇ ਖਾਲੇ ਬੰਦ ਹੋ ਗਏ ਸਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੱਸੀਆਂ ਅਤੇ ਖਾਲੇ ਬੰਦ ਹੋ ਗਏ ਸਨ ਜਿਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ਉਤੇ ਤਾਂ 37 ਸਾਲਾਂ ਬਾਅਦ ਪਾਣੀ ਪਹੁੰਚਿਆ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਲਈ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਜਿਸ ਨਾਲ ਆਮ ਲੋਕਾਂ ਉਤੇ ਆਰਥਿਕ ਬੋਝ ਘਟਿਆ ਹੈ ।

ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 56856 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 56856 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਜਿੱਥੇ ਇਲਾਜ ਤੇ ਦਵਾਈਆਂ ਮੁਫਤ ਮਿਲਦੀਆਂ ਹਨ ।

ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ । ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ. ਈ. ਈ., ਸੀ. ਐਲ. ਏ. ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ । ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਡਾਕਟਰ ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ ।

LEAVE A REPLY

Please enter your comment!
Please enter your name here