ਨਵੀਂ ਦਿੱਲੀ, 17 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕਿਸਾਨਾਂ ਦੇ ਮਸਲਿਆਂ (Farmers’ issues) ਨੂੰ ਲੈ ਕੇ ਮੁਲਾਕਾਤ ਕੀਤੀ । ਮੀਟਿੰਗ ਵਿੱਚ ਕਿਸਾਨਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ `ਤੇ ਚਰਚਾ ਹੋਈ, ਜਿਨ੍ਹਾਂ ਵਿੱਚ ਪਹਿਲਾ ਮੁੱਦਾ ਪੰਜਾਬ ਦੇ ਗਡਾਊਨਾ ਵਿਚੋਂ ਰੋਜ਼ਾਨਾ 1012 ਮੈਟਰਿਕ ਟਨ ਅਨਾਜ ਦੀ ਲਿਫਟਿੰਗ ਕਰਵਾਉਣ ਦਾ ਸੀ, ਕਿਉਂਕਿ ਜੇ ਲਿਫਟਿੰਗ ਨਹੀਂ ਹੋਈ ਤਾਂ ਖਰੀਦ ਦੇ ਸੀਜ਼ਨ ਵਿੱਚ ਪੂਰੀ ਪ੍ਰਕਿਰਿਆ ਖਰਾਬ ਹੋ ਸਕਦੀ ਹੈ । ਇਸ ਦੇ ਨਾਲ ਹੀ ਅਨਾਜ ਦੀ ਲਿਫਟਿੰਗ ਦੀ ਰਫ਼ਤਾਰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਰੇਲਗੱਡੀਆਂ ਦੀ ਮੰਗ ਵੀ ਰੱਖੀ ।
ਪੰਜਾਬ `ਚ ਐਫ. ਸੀ. ਆਈ. ਦੇ 46 ਲੱਖ ਟਨ ਭੰਡਾਰਨ ਸਮਰੱਥਾ ਵਾਲੇ ਨਵੇਂ ਗੋਡਾਊਨ ਤਿਆਰ ਹਨ, ਪਰ ਹੁਣ ਤੱਕ ਕੇਂਦਰ ਵੱਲੋਂ ਉਨ੍ਹਾਂ ਨੂੰ ਚਲਾਉਣ ਦੀ ਮਨਜ਼ੂਰੀ ਨਹੀਂ ਮਿਲੀ, ਉਥੇ ਪਿਛਲੇ ਸਾਲ ਆੜਤੀਆਂ ਦਾ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਗਈ ਸੀ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ । ਕਿਸਾਨਾਂ ਦੀ ਫ਼ਸਲ ਖਰੀਦਣ (To buy crops) ਵਿੱਚ ਇਸ ਸੀਜ਼ਨ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਏ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਆਵਾਜ਼ ਬਣ ਕੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ (Union Minister Pralhad Joshi) ਨੂੰ ਮਿਲਣ ਪਹੁੰਚੇ ਸਨ ।
Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ