ਮੁੱਖ ਮੰਤਰੀ ਮਾਨ ਪਹੁੰਚੇ ਡੇਰਾ ਬਿਆਸ, ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ || Punjab news
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੇਰਾ ਬਿਆਸ ਵਿਖੇ ਪਹੁੰਚੇ ਹਨ। ਉਹ 11.30 ਵਜੇ ਕਰੀਬ ਉਥੇ ਪਹੁੰਚੇ ਤੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਈ ਮੁੱਦਿਆਂ ‘ਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਹੈ।
ਉਹਨਾਂ ਦੀ ਇਹ ਮੁਲਾਕਾਤ ਲਗਭਗ 1 ਘੰਟਾ ਚੱਲੀ | ਜਿਸ ਦੇ ਚੱਲਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਡੇਰਾ ਬਿਆਸ ਦੇ ਮੁਖੀ ਨਾਲ ਗੱਲਬਾਤ ਕੀਤੀ। ਉਹਨਾਂ ਦੀ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ਤੋਂ ਬਾਅਦ ਦੁਪਹਿਰ ਦਾ ਖਾਣਾ ਖਾ ਮੁੱਖ ਮੰਤਰੀ ਦਾ ਕਾਫਲਾ ਉਥੋਂ ਰਵਾਨਾ ਹੋ ਗਿਆ ਹੈ।
ਡੇਰਾ ਮੁਖੀ ਨਾਲ ਮੁਲਾਕਾਤ ਕਾਫੀ ਜ਼ਰੂਰੀ
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਹਰ ਪਾਰਟੀ ਵੱਲੋਂ ਤਿਆਰੀਆਂ ਸਿਖਰਾਂ ‘ਤੇ ਹਨ ਅਤੇ ਆਪਣੀ ਜਿੱਤ ਨੂੰ ਪੱਕਾ ਕਰਨ ਲਈ ਹਰ ਪੱਧਰ ‘ਤੇ ਪੂਰਨ ਜ਼ੋਰ ਲਾਇਆ ਜਾ ਰਿਹਾ ਹੈ | ਅਜਿਹੇ ਵਿਚ ਮੁੱਖ ਮੰਤਰੀ ਮਾਨ ਦੀ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕਾਫੀ ਜ਼ਿਆਦਾ ਮਾਇਨੇ ਰੱਖਦੀ ਹੈ। ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਸਿਆਸੀ ਆਗੂ ਡੇਰਾ ਬਿਆਸ ਦੇ ਮੁਖੀ ਤੋਂ ਆਸ਼ੀਰਵਾਦ ਲੈਣ ਪਹੁੰਚਦੇ ਹਨ।