66kV ਤਾਰਾਂ ਦੀ ਲਪੇਟ ‘ਚ ਆ ਕੇ ਬੱਚਾ ਬੁਰੀ ਤਰ੍ਹਾਂ ਝੁਲਸਿਆ, ਸਾਰੀ ਘਟਨਾ ਸੀਸੀਟੀਵੀ ‘ਚ ਕੈਦ

0
88

ਜਲੰਧਰ, 29 ਮਾਰਚ 2025 – ਗੁਰੂ ਨਾਨਕਪੁਰਾ ਵੈਸਟ, ਜਲੰਧਰ ਵਿੱਚ ਇੱਕ 9 ਸਾਲਾ ਬੱਚਾ 66kV ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਕੇ ਬੁਰੀ ਤਰ੍ਹਾਂ ਝੁਲਸ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਤਾਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬੱਚਾ ਬੁਰੀ ਤਰ੍ਹਾਂ ਸੜ ਗਿਆ। ਜਿਸਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, 9 ਸਾਲ ਦਾ ਬੱਚਾ ਨੇੜੇ ਹੀ ਝੁੱਗੀਆਂ ਵਿੱਚ ਰਹਿੰਦਾ ਸੀ।

ਉਕਤ ਜ਼ਮੀਨ ਪਾਵਰਕਾਮ ਦੀ ਹੈ। ਬੱਚਾ ਖੇਡਦੇ ਹੋਏ ਪਾਰਕ ਦੇ ਨੇੜੇ ਆਇਆ ਅਤੇ ਫਿਰ ਉਸਨੇ ਡੋਰ ਇੱਕ ਪੱਥਰ ਨੂੰ ਲਪੇਟ ਕੇ 66kV ਤਾਰ ‘ਤੇ ਸੁੱਟ ਦਿੱਤਾ। ਜਿਸ ਤੋਂ ਬਾਅਦ ਬੱਚੇ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ ਅਤੇ ਉਹ ਬੁਰੀ ਤਰ੍ਹਾਂ ਸੜ ਗਿਆ। ਇਹ ਖੁਸ਼ਕਿਸਮਤੀ ਸੀ ਕਿ ਬੱਚੇ ਦੇ ਆਲੇ-ਦੁਆਲੇ ਕੋਈ ਹੋਰ ਬੱਚਾ ਨਹੀਂ ਸੀ। ਜ਼ਖਮੀ ਬੱਚੇ ਦੀ ਪਛਾਣ ਆਰਵ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਨਗਰ ਨਿਗਮ ਚੋਣਾਂ ਦੀ ਜਾਂਚ ਦੇ ਹੁਕਮ: ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਤੁਰੰਤ ਬਾਅਦ, ਅਵਾਰ ਨੂੰ ਨੇੜਲੇ ਲੋਕਾਂ ਨੇ ਸਿਵਲ ਹਸਪਤਾਲ ਜਲੰਧਰ ਲਿਆਂਦਾ। ਜਿੱਥੇ ਉਸਦਾ ਇਲਾਜ ਸ਼ੁਰੂ ਕੀਤਾ ਗਿਆ। ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਸਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਤੀਜੀ ਜਮਾਤ ਦੇ ਵਿਦਿਆਰਥੀ ਆਰਵ ਦੇ ਨਾਨਾ ਹਰੀ ਸਿੰਘ ਨੇ ਕਿਹਾ: ਆਰਵ ਵੀ ਸ਼ਾਮ 4 ਵਜੇ ਦੂਜੇ ਬੱਚਿਆਂ ਨਾਲ ਪਾਰਕ ਵਿੱਚ ਖੇਡ ਰਿਹਾ ਸੀ। ਉਸਨੇ ਪਲਾਸਟਿਕ ਵਰਗੀ ਕੋਈ ਚੀਜ਼ ਉੱਪਰ ਵੱਲ ਸੁੱਟੀ ਅਤੇ ਅਚਾਨਕ ਬਿਜਲੀ ਉਸ ਉੱਤੇ ਆ ਡਿੱਗੀ। ਜਦੋਂ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਤਾਂ ਘਟਨਾ ਸਪੱਸ਼ਟ ਹੋ ਗਈ।

LEAVE A REPLY

Please enter your comment!
Please enter your name here