ਬੁੱਢੇ ਦਰਿਆ ‘ਚ ਡੁੱਬਣ ਕਾਰਣ ਬੱਚਿਆਂ ਦੀ ਮੌਤ: ਸੰਤ ਸੀਚੇਵਾਲ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੀੜਤ ਪਰਿਵਾਰਾਂ ਦੀ ਸਹਾਇਤਾ

0
30

ਲੁਧਿਆਣਾ: ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੋ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਦੋ-ਦੋ ਲੱਖ ਦੀ ਸਹਾਇਤਾ ਪ੍ਰਦਾਨ ਕੀਤੀ। ਇਨ੍ਹਾਂ ਦੋਵਾਂ ਪਰਿਵਾਰਾਂ ਦੇ ਬੱਚਿਆਂ ਦੀ ਹਾਲ ਹੀ ਵਿੱਚ ਬੁੱਢਾਂ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ।

ਸੰਤ ਸੀਚਵਾਲ ਨੇ ਪੀੜਤ ਪਰਿਵਾਰਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ, “ਇਨ੍ਹਾਂ ਦੋਵਾਂ ਬੱਚਿਆਂ ਦੀ ਬੇਵਕਤੀ ਮੌਤ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਨੂੰ ਡੂੰਘੇ ਦੁੱਖ ਵਿੱਚ ਡੁਬੋ ਦਿੱਤਾ ਹੈ, ਸਗੋਂ ਇਹ ਹਾਦਸਾ ਸਾਰਿਆਂ ਲਈ ਬਹੁਤ ਦੁੱਖ ਦਾ ਕਾਰਨ ਬਣ ਗਿਆ ਹੈ। ਪਰਿਵਾਰਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਤੋਂ ਉਭਰਨ ਵਿੱਚ ਸਮਾਂ ਲੱਗੇਗਾ, ਪਰ ਅਸੀਂ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।”

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਇਸ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ, “ਬੱਚਿਆਂ ਦਾ ਅਚਾਨਕ ਸਮੇਂ ਤੋਂ ਪਹਿਲਾਂ ਛੱਡ ਕੇ ਜਾਣਾ ਬਹੁਤ ਦੁਖਦਾਈ ਹੈ। ਇਸ ਦੁੱਖ ਵਿੱਚ ਸਾਡੀਆਂ ਸੰਵੇਦਨਾਵਾਂ ਪਰਿਵਾਰਾਂ ਦੇ ਨਾਲ ਹਨ।”

ਜ਼ਿਕਰਯੋਗ ਹੈ ਕਿ ਇਸ ਦੁਖਦਾਈ ਘਟਨਾ ਵਿੱਚ ਗੁਰਜੀਤ ਸਿੰਘ (17) ਅਤੇ ਅਭੈ (15) ਦੀ ਬੁੱਢਾ ਦਰਿਆ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ। ਹਾਲਾਂਕਿ, ਦੋਵਾਂ ਪਰਿਵਾਰਾਂ ਨੇ ਇਸ ਘਟਨਾ ਨੂੰ ਗੁਰੂ ਦਾ ਭਾਣਾ ਮੰਨਿਆ ਅਤੇ ਕਿਹਾ ਕਿ ਉਨ੍ਹਾਂ ਨੇ ਬੱਚਿਆਂ ਨੂੰ ਵਾਰ-ਵਾਰ ਨਹਾਉਣ ਤੋਂ ਮਨ੍ਹਾ ਕੀਤਾ ਸੀ, ਪਰ ਇਸ ਦੇ ਬਾਵਜੂਦ ਬੱਚੇ ਦਰਿਆ ਵਿੱਚ ਚਲੇ ਗਏ, ਜਿੱਥੇ ਇਹ ਦੁਖਦਾਈ ਹਾਦਸਾ ਵਾਪਰਿਆ। ਸੰਤ ਸੀਚਵਾਲ ਅਤੇ ਮੰਤਰੀ ਮੁੰਡੀਆਂ ਨੇ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here