ਸੀ. ਆਈ. ਏ. ਸਟਾਫ ਤਰਨਤਾਰਨ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ

0
33
heroin

ਤਰਨਤਾਰਨ, 18 ਅਗਸਤ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਸੀ. ਆਈ. ਏ. ਸਟਾਫ ਦੀ ਪੁਲਸ ਵਲੋਂ ਇਕ ਵਿਅਕਤੀ ਨੂੰ ਚੈਕਿੰਗ ਦੌਰਾਨ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿਖੇ ਜੋ ਸੀ. ਆਈ. ਏ. ਸਟਾਫ (C. I. A. Staff) ਦੀ ਪੁਲਸ ਟੀਮ ਵਲੋਂ ਇਕ ਵਿਅਕਤੀ ਨੂੰ ਚੈਕਿੰਗ ਲਈ ਰੋਕਣ ‘ਤੇ ਜਾਂਚ ਕੀਤੀ ਗਈ ਤਾਂ ਇਕ ਵਿਅਕਤੀ ਕੋਲੋਂ ਡੇਢ ਕਿਲੋ ਹੈਰੋਇਨ (Heroin) ਬਰਾਮਦ ਕੀਤੀ ਗਈ ਹੈ ਦੀ ਪਛਾਣ ਬਲਵੰਤ ਸਿੰਘ ਉਰਫ਼ ਫੁੰਮਣ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਹੂੰਵਿੰਡ ਦੇ ਤੌਰ ‘ਤੇ ਹੋਈ ਹੈ ।

ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪ੍ਰਾਪਤ ਸੂਚਨਾ ਮੁਤਾਬਕ ਜਿਸ ਵਿਅਕਤੀ ਨੂੰ ਤਰਨਤਾਰਨ ਦੀ ਸੀ. ਆਈ. ਏ. ਸਟਾਫ ਦੀ ਪੁਲਸ ਟੀਮ ਵਲੋਂ ਏ. ਐਸ. ਆਈ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਰਹੱਦੀ ਖੇਤਰ ਵਿਚ ਗਸ਼ਤ ਦੌਰਾਨ ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ (Case registered) ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਉਕਤ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਲਿਆ ਜਾਵੇਗਾ ।

LEAVE A REPLY

Please enter your comment!
Please enter your name here