ਕਪੂਰਥਲਾ, 11 ਅਪ੍ਰੈਲ 2025 – ਕਪੂਰਥਲਾ ਦੀ ਸਿਵਲ ਸਰਜਨ ਡਾ. ਰੀਚਾ ਭਾਟੀਆ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਵੱਲੋਂ ਸਟਾਫ਼ ਪ੍ਰਤੀ ਅਪਣਾਏ ਜਾ ਰਹੇ ਮਾੜੇ ਅਤੇ ਅੜੀਅਲ ਵਤੀਰੇ ਕਾਰਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਹੈ।
ਡਾ.ਰੀਚਾ ਭਾਟੀਆ ਦਾ ਹੈੱਡ ਕੁਆਰਟਰ ਦਫ਼ਤਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਿਖੇ ਕੀਤਾ ਗਿਆ ਹੈ। ਇਸ ਸਬੰਧੀ ਨਿਯਮਾਂ/ਹਦਾਇਤਾਂ ਅਨੁਸਾਰ ਮੁਅੱਤਲੀ ਸਮੇਂ ਦੌਰਾਨ ਬਣਦਾ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤੀ ਹੈ।
ਇਹ ਵੀ ਪੜ੍ਹੋ: ਅਮਰੀਕਾ ਨੇ ਭਾਰਤੀ ਨਾਗਰਿਕ ਅਤੇ ਦੋ ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਪੜ੍ਹੋ ਵੇਰਵਾ
ਜ਼ਿਕਰਯੋਗ ਹੈ ਕਿ ਡਾ. ਰੀਚਾ ਭਾਟੀਆ ਨੇ ਅਗਸਤ 2024 ਵਿੱਚ ਕਪੂਰਥਲਾ ਸਿਵਲ ਹਸਪਤਾਲ ਵਿੱਚ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ ਸੀ ਪਰ ਉਨ੍ਹਾਂ ਦੇ ਅੜੀਅਲ ਵਤੀਰੇ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਦੀ ਕਮੀ ਕਾਰਨ, ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਰਾਹੁਲ ਕੁਮਾਰ, ਆਈ.ਏ.ਐਸ. ਵੱਲੋ ਪੱਤਰ ਜਾਰੀ ਕਰਕੇ ਡਾ. ਰੀਚਾ ਭਾਟੀਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।