ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸੀ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ।ਇਹ ਮੀਟਿੰਗ ਖਤਮ ਹੋ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਣਕ ਨੂੰ ਲੈ ਕੇ ਬੋਨਸ ਦੇਣ ਦੀ ਸਹਿਮਤੀ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰਤੀ ਕੁਇੰਟਲ 500 ਰੁਪਏ ਬੋਨਸ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੂੰਗੀ ਦੀ ਫਸਲ, ਮੱਕੀ ਤੇ ਬਾਸਮਤੀ ‘ਤੇ ਵੀ MSP ਦਾ ਭਰੋਸਾ ਦਿੱਤਾ ਹੈ। ਕਣਕ ਦੀ ਫਸਲ ‘ਤੇ ਮੁਆਵਜ਼ਾ ਦੇਣ ਦਾ ਵੀ ਭਰੋਸਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਇੱਕ ਹਫਤੇ ਅੰਦਰ ਫਿਰ ਮੀਟਿੰਗ ਹੋਵੇਗੀ।