ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੱਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। pic.twitter.com/I45L6lpsiH
— Bhagwant Mann (@BhagwantMann) May 21, 2022
ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਮੁਹਾਲੀ ਦੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ।