CM ਚੰਨੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ – ਕੋਵਿਡ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਅਪੀਲ

0
55

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਦੇਣ ਸਬੰਧੀ ਆਪਣੇ ਪਹਿਲਾਂ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਪਿਛਲੇ ਹੁਕਮਾਂ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੇਣ ਦੀ ਗੱਲ ਕੀਤੀ ਸੀ, ਜਿਸ ਨੂੰ ਲਾਗੂ ਕਰਨ ਦੀ ਲੋੜ ਹੈ।

ਲੋੜ ਦੀ ਇਸ ਘੜੀ ਵਿੱਚ ਨਾਗਰਿਕਾਂ ਦਾ ਧਿਆਨ ਰੱਖੋ
ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ 50 ਹਜ਼ਾਰ ਰੁਪਏ ਦਾ ਮੁਆਵਜ਼ਾ ਨਾਕਾਫ਼ੀ ਹੈ। ਸਾਡੀ ਸਰਕਾਰ ਇਸ ਸਕੀਮ ਤਹਿਤ ਪ੍ਰਾਪਤ ਕੁੱਲ ਰਕਮ ਦਾ 25% ਹਿੱਸਾ ਦੇਣ ਲਈ ਵੀ ਤਿਆਰ ਹੈ। ਇਸ ਪੱਤਰ ਵਿੱਚ ਚੰਨੀ ਨੇ ਲਿਖਿਆ ਕਿ ਕੋਰੋਨਾ ਵਾਇਰਸ ਨੇ ਦੇਸ਼ ਦੀ ਵੱਡੀ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਬੇਵਕਤੀ ਮੌਤ ਹੋ ਗਈ, ਕਾਰੋਬਾਰ ਬੰਦ ਹੋ ਗਏ, ਲੋਕ ਹਿਜਰਤ ਕਰਨ ਲਈ ਮਜਬੂਰ ਹੋਏ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ਕਾਰਨ ਲੋਕ ਸੜਕਾਂ ‘ਤੇ ਉਤਰ ਆਏ। ਕਈ ਪਰਿਵਾਰਾਂ ਦੀ ਬੱਚਤ ਖਤਮ ਹੋ ਚੁੱਕੀ ਹੈ ਅਤੇ ਉਨ੍ਹਾਂ ‘ਤੇ ਵੱਡਾ ਕਰਜ਼ਾ ਵੀ ਹੈ। ਚੰਨੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਰਕਾਰ ਨੂੰ ਉਸ ਦੇ ਪੁਰਾਣੇ ਵਾਅਦੇ ਯਾਦ ਕਰਵਾਏ ਹਨ ਕਿ ਇੱਕ ਕਲਿਆਣਕਾਰੀ ਰਾਜ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਆਪਣੇ ਨਾਗਰਿਕਾਂ ਦੀ ਦੇਖਭਾਲ ਕਰੀਏ।

LEAVE A REPLY

Please enter your comment!
Please enter your name here