ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਲਈ ਕਿਸਾਨ ਜੱਥੇਬੰਦੀਆਂ ਦੇ ਆਗੂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹੁੰਚ ਗਏ ਹਨ। ਜੇਕਰ ਇਸ ਮੀਟਿੰਗ ‘ਚ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਹੋਇਆ ਤਾਂ ਇਸ ਮੀਟਿੰਗ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਮੰਗਲਵਾਰ ਨੂੰ ਝੋਨੇ ਦੀ ਬਿਜਾਈ ਦੀ ਤਰੀਕ ਵਿਚ ਬਦਲਾਅ ਨਾ ਕਰਨ, ਕਣਕ ਦਾ ਦਾਣਾ ਸੁੰਗੜਣ ਨਾਲ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤੇ ਜਾਣ ਸਮੇਤ ਕੁੱਲ 13 ਮੰਗਾਂ ਨੂੰ ਲੈ ਕੇ ਵਾਈਪੀਐੱਸ ਚੌਕ ਦੇ ਕੋਲ ਪੱਕਾ ਮੋਰਚਾ ਲਗਾ ਦਿੱਤਾ ਸੀ।