CM ਭਗਵੰਤ ਮਾਨ ਨੇ ਨਸ਼ੇ ਦੀ ਚੇਨ ਤੋੜਣ ਲਈ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਸਖ਼ਤ ਐਕਸ਼ਨ ਲੈਣ ਦੇ ਦਿੱਤੇ ਹੁਕਮ

0
96

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਖਾਤਮੇ ਦੇ ਮੁੱਦੇ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਦੇ ਮਾਮਲੇ ਵਿਚ ਸਖਤੀ ਦੀ ਤਿਆਰੀ ਕਰ ਲਈ ਹੈ।

ਇਸ ਸਬੰਧੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ ਤੇ ਲਿਖਿਆ  ਹੈ- ‘ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ’

LEAVE A REPLY

Please enter your comment!
Please enter your name here