CM ਭਗਵੰਤ ਮਾਨ ਨੇ ਪੰਜਾਬ ‘ਚ ਪਹਿਲੇ ਡਰੋਨ ਸਿਖਲਾਈ ਹੱਬ ਦਾ ਕੀਤਾ ਉਦਘਾਟਨ

0
47

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਹੱਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਟੈਕਨਾਲੋਜੀ ਨੇ ਪੂਰੀ ਦੁਨੀਆ ਨੂੰ ਇਕ ਛੋਟਾ ਜਿਹਾ ਪਿੰਡ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਕਾਰਨ ਸੂਬੇ ਨੂੰ ਡਰੋਨ ਸਿਸਟਮ ਦੀ ਬਹੁਤ ਜ਼ਿਆਦਾ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਰੋਜ਼ਾਨਾ ਸਰਹੱਦ ਪਾਰੋਂ ਆ ਰਹੇ ਡਰੋਨ ਫੜ੍ਹੇ ਜਾ ਰਹੇ ਹਨ, ਜਿਸ ਕਾਰਨ ਸੂਬੇ ਕੋਲ ਡਰੋਨ ਸਿਸਟਮ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਇਸਤੇਮਾਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ  ਦੇ ਨੌਜਵਾਨਾਂ ‘ਚ ਬਹੁਤ ਟੈਲੰਟ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਅਸੀਂ ਇੰਡਸਟਰੀ ਲੈ ਕੇ ਆਵਾਂਗੇ ਅਤੇ ਮਲਟੀ ਨੈਸ਼ਨਲ ਕੰਪਨੀਆਂ ਨੂੰ ਇੱਥੇ ਆਉਣ ਦਾ ਸੱਦਾ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਡਿਗਰੀ ਮੁਤਾਬਕ ਕੰਮ ਮਿਲੇਗਾ। ਉਨ੍ਹਾਂ ਕਿਹਾ ਕਿ ਇੱਥੇ ਹਰ ਕਿਸੇ ਨੂੰ ਕੰਮ ਮਿਲੇਗਾ ਤਾਂ ਕੋਈ ਵੀ ਪੰਜਾਬ ਦੀ ਧਰਤੀ ਨੂੰ ਛੱਡ ਕੇ ਜਾਣ ਦੀ ਕਦੇ ਨਹੀਂ ਸੋਚੇਗਾ।

LEAVE A REPLY

Please enter your comment!
Please enter your name here