ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਤੇ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਰੋਕਿਆ ਜਾਵੇ। ਉਨ੍ਹਾਂ ਨੇ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਪੰਜਾਬ ਦੀ ਵਡਮੁੱਲੀ ਵਿਰਾਸਤ ਹੈ..ਪੰਜਾਬ ਦਾ ਇੱਕ ਅਹਿਮ ਹਿੱਸਾ ਹੈ..ਪੰਜਾਬੀਆਂ ਦੀਆਂ ਭਾਵਨਾਵਾਂ ਸੰਸਥਾ ਨਾਲ ਬੇਹੱਦ ਜੁੜੀਆਂ ਹੋਈਆਂ ਨੇ..ਕੇਂਦਰੀ ਗ੍ਰਹਿ ਮੰਤਰੀ ਮਾਣਯੋਗ ਅਮਿਤ ਸ਼ਾਹ ਤੇ ਧਰਮਿੰਦਰ ਪ੍ਰਧਾਨ ਨੂੰ ਮੇਰੀ ਅਪੀਲ ਹੈ ਕਿ ਪੰਜਾਬੀ ਸੰਸਥਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਵੇ। ਪੰਜਾਬ ਯੂਨੀਵਰਸਿਟੀ ਸਾਡਾ ਮਾਣ-ਸਨਮਾਨ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਜਿਸਦੇ ਮੱਦੇਨਜ਼ਰ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਕੇਂਦਰੀਕਰਨ ਨੂੰ ਰੋਕਣ ਲਈ ਅਮਿਤ ਸ਼ਾਹ ਨੂੰ ਇੱਕ ਪੱਤਰ ਭੇਜਿਆ ਗਿਆ ਹੈ।











