ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤਾਂ ਲਈ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਹੈ। ਇਹ ਵਟਸਐਪ ਨੰਬਰ ਹੈ। ਜਿਸ ਰਾਹੀਂ ਲੋਕ ਰਿਸ਼ਵਤ ਮੰਗਣ ਜਾਂ ਲੈਣ ਦੀ ਆਡੀਓ ਜਾਂ ਵੀਡੀਓ ਭੇਜ ਸਕਦੇ ਹਨ। ਸੀਐਮ ਮਾਨ ਨੇ ਕਿਹਾ ਕਿ ਹਰ ਕੋਈ ਇਹ ਨੰਬਰ ਆਪਣੇ ਕੋਲ ਨੋਟ ਕਰ ਲਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੰਬਰ ‘ਤੇ ਭ੍ਰਿਸ਼ਟਾਚਾਰ ਨਾਲ ਜੁੜੀ ਸ਼ਿਕਾਇਤ ਹੀ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਰਿਸ਼ਵਤ ਲੈਂਦਾ ਹੈ ਜਾਂ ਕੰਮ ਲਈ ਕਮਿਸ਼ਨ ਮੰਗਦਾ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਮੈਨੂੰ ਭੇਜੋ। ਇਸ ‘ਤੇ ਆਉਣ ਵਾਲੀ ਸ਼ਿਕਾਇਤ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੀ ਬਰਸੀ ਮੌਕੇ ਹੁਸੈਨੀਵਾਲਾ ਮੈਮੋਰੀਅਲ ਅਤੇ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਐਲਾਨ ਕੀਤੇ ਜਾਣਗੇ।

LEAVE A REPLY

Please enter your comment!
Please enter your name here