CM ਭਗਵੰਤ ਮਾਨ ਨੇ PCTCL ਵਿਭਾਗ ‘ਚ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਮੁਫਤ ਬਿਜਲੀ ਦਾ ਵੀ ਕੀਤਾ ਐਲਾਨ

0
90

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸੈਕਟਰ-35 ਵਿਖੇ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। PCTCL ਵਿਭਾਗ ‘ਚ ਸਲੈਕਟ ਹੋਏ ਨੌਜਵਾਨਾਂ ਨੂੰ ਭਗਵੰਤ ਮਾਨ ਵਲੋਂ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ETO ਵੀ ਮੌਜੂਦ ਹਨ। ਇਸ ਤੋਂ ਇਲਾਵਾ ਏ.ਵੇਣੂ ਪ੍ਰਸਾਦ ਵੀ ਮੌਜੂਦ ਹਨ। ਜਿੱਥੇ ਭਗਵੰਤ ਮਾਨ ਨੇ ਇਨ੍ਹਾਂ ਸਲੈਕਟ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ।

ਜਾਣਕਾਰੀ ਅਨੁਸਾਰ 718 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਸੰਬੰਧੀ 12 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਜਿਸ ‘ਚ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਸੀ ਕਿ ਉਹ ਵਿਭਾਗ ‘ਚ ਸਲੈਕਟ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਇਸ ਦੇ ਨਾਲ ਉਨ੍ਹਾਂ ਨੇ 1 ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 2 ਮਹੀਨਿਆ ‘ਚ 600 ਯੂਨਿਟ ਬਿਜਲੀ ਮੁਫਤ ਹੋਇਆ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 600 ਯੂਨਿਟ ਤੋਂ ਉੱਪਰ ਦੀਆਂ ਯੂਨਿਟਾਂ ਦਾ ਹੀ ਬਿੱਲ ਆਵੇਗਾ। ਉਨ੍ਹਾਂ ਨੇ ਕਿਹਾ ਕਿ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।

ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਖੇਤੀਬਾੜੀ ਲਈ ਜੋ ਸਬਸਿਡੀ ਜਾਂਦੀ ਹੈ ਜਾਰੀ ਰਹੇਗੀ। ਖੇਤੀਬਾੜੀ ਲਈ ਮੁਫਤ ਬਿਜਲੀ ਜਾਰੀ ਰਹੇਗੀ ਅਤੇ ਇੰਡਸਟਰੀ ਲਈ ਬਿਜਲੀ ਦਰਾਂ ਵਿਚ ਵਾਧਾ ਨਹੀਂ ਕੀਤਾ ਹੈ।

LEAVE A REPLY

Please enter your comment!
Please enter your name here