CM ਭਗਵੰਤ ਮਾਨ ਵਲੋਂ ਪੰਜਾਬ ਦੇ ਟਰਾਂਸਪੋਰਟਰਾਂ ਲਈ ਰਾਹਤ ਦਾ ਐਲਾਨ

0
54

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ।

ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।

ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।”

LEAVE A REPLY

Please enter your comment!
Please enter your name here