ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ ਕੀਤਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸ਼ਟ੍ਰੇਸ਼ਨ ਕਰ ਸਕਣਗੇ। ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਇਸ ਸੰਬੰਧੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500/ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ..ਅੱਜ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ
ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਨੇ pic.twitter.com/6G4atZodfV— Bhagwant Mann (@BhagwantMann) May 25, 2022