ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਬੀਤੇ ਦਿਨੀ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ।ਉਨ੍ਹਾਂ ਦੇ ਪਿਤਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਗਈ ਸੀ ਤੇ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਸੀ ਕਿ ਪੰਜਾਬ ਦੇ ਡੀਜੀਪੀ ਜਨਤਕ ਤੌਰ ‘ਤੇ ਆਪਣੇ ਵਲੋਂ ਦਿੱਤੇ ਬਿਆਨ ‘ਤੇ ਮੁਆਫੀ ਮੰਗਣ ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਸੀ।
ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰੱਖਿਆ ਘਟਾਉਣ ਦੇ ਮਾਮਲੇ ‘ਚ ਵੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀਜੀਪੀ ਪੰਜਾਬ ਤੋਂ ਗੈਂਗਵਾਰ ਵਾਲੇ ਬਿਆਨ ‘ਤੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਗੱਲ ਕਹੀ ਹੈ।
ਮਾਮਲੇ ਦੀ ਪੜਤਾਲ ਲਈ ਪੰਜਾਬ ਪੁਲਿਸ ਦਿੱਲੀ ਜਾਵੇਗੀ। ਇਸ ਤੋਂ ਇਲਾਵਾ ਤਿਹਾੜ ਤੇ ਰੋਹਿਨੀ ਜੇਲ੍ਹ ‘ਚ ਬੰਦ ਗੈਂਗਸਟਰਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।