CM ਭਗਵੰਤ ਮਾਨ ਅੱਜ ਆਉਣਗੇ ਜਲੰਧਰ, ਦੋਆਬਾ ਤੇ ਮਾਝਾ ਖੇਤਰ ਦੇ ਆਗੂਆਂ ਨਾਲ ਕਰਨਗੇ ਮੁਲਾਕਾਤ || Punjab News

0
124

CM ਭਗਵੰਤ ਮਾਨ ਅੱਜ ਆਉਣਗੇ ਜਲੰਧਰ, ਦੋਆਬਾ ਤੇ ਮਾਝਾ ਖੇਤਰ ਦੇ ਆਗੂਆਂ ਨਾਲ ਕਰਨਗੇ ਮੁਲਾਕਾਤ

ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਉਹ ਅੱਜ ਅਤੇ ਭਲਕੇ ਜਲੰਧਰ ਵਿੱਚ ਹੋਣਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।

ਇਹ ਵੀ ਪੜ੍ਹੋ: ਭਾਰਤੀ ਟੀਮ ਨੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

 

ਮਾਝਾ ਅਤੇ ਦੁਆਬੇ ਦੇ ਆਗੂਆਂ ਨਾਲ ਮੀਟਿੰਗ

 

ਇਹ ਜਾਣਕਾਰੀ ਸੀਐਮ ਮਾਨ ਦੀ ਟੀਮ ਨੇ ਦਿੱਤੀ ਹੈ। ਦੱਸ ਦਈਏ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੀਐੱਮ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਹਫ਼ਤੇ ਦੋ ਦਿਨ ਜਲੰਧਰ ਵਿੱਚ ਬੈਠਣਗੇ। ਅਜਿਹੇ ‘ਚ ਉਹ ਮਾਝਾ ਅਤੇ ਦੁਆਬੇ ਦੇ ਆਗੂਆਂ ਨਾਲ ਮੀਟਿੰਗ ਕਰ ਸਕਣਗੇ। ਇਸ ਦੇ ਲਈ ਸੀਐਮ ਮਾਨ ਨੇ ਜਲੰਧਰ ‘ਚ ਕਿਰਾਏ ‘ਤੇ ਮਕਾਨ ਵੀ ਲਿਆ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਪਨੇ ਜਿੱਤ ਦਰਜ ਕੀਤੀ

ਦੱਸ ਦਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਹੋਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਕੇ ਆਏ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੇ ਫਰਕ ਨਾਲ ਜੇਤੂ ਰਹੇ।

ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ। ਅਜਿਹੇ ‘ਚ ਪੱਛਮੀ ਵਿਧਾਨ ਸਭਾ ਹਲਕੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

 

LEAVE A REPLY

Please enter your comment!
Please enter your name here