ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਕਿਸਾਨਾਂ ਦੇ ਸਾਰੇ ਕਰਜ਼ਾ ਮੁਆਫੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਸ ਦੇ ਲਈ ਕੇਂਦਰ ਸਰਕਾਰ ਪਹਿਲਾਂ ਪਹਿਲ ਕਰੇ ਅਤੇ ਸੂਬਾ ਸਰਕਾਰ ਵੀ ਆਪਣਾ ਹਿੱਸਾ ਪਾਵੇਗੀ।
ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਵਾਪਸ ਲੈ ਕੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਮਨ ‘ਚ ਆਸ ਦੀ ਕਿਰਨ ਜਗਾਈ ਹੈ ਕਿ ਉਹ ਉਨ੍ਹਾਂ ਦੇ ਹੋਰ ਵੀ ਮੁੱਦੇ ਹੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਹੀ ਮੌਕਾ ਹੈ ਜਦੋਂ ਅਸੀ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਿਹਤਰ ਬਣਾ ਸਕਦੇ ਹਾਂ ਅਤੇ ਕਿਸਾਨਾਂ ਨੂੰ ਆਤਮ ਹੱਤਿਆ ਕਰਨ ਤੋਂ ਰੋਕ ਸਕਦੇ ਹਾਂ।