ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਹਿਕਾਰੀ ਬੈਂਕ ਅਤੇ ਸ਼ੂਗਰ ਫੇਡ ‘ਚ ਨਵੀਂ ਭਰਤੀ ਲਈ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਸੀਐਮ ਚੰਨੀ ਨੇ ਕਿਹਾ ਕਿ ਨੌਜਵਾਨਾਂ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿ ਅਸੀਂ ਇਨ੍ਹਾਂ ਨੂੰ ਅੱਗੇ ਲੈ ਕੇ ਆਵਾਂਗੇ।
ਪੜ੍ਹਾਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ। ਪੜ੍ਹਾਈ ਦੇ ਸਾਧਨ ਅਤੇ ਅਧਿਆਪਕ ਚੰਗੇ ਹੋਣਗੇ ਤਾਂ ਸਾਡਾ ਰਾਜ ਤਰੱਕੀ ਕਰੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਅਸੀ ਚੰਗੇ ਅਧਿਆਪਕ, ਚੰਗੀ ਪੜ੍ਹਾਈ ਉਪਲੱਬਧ ਕਰਵਾਉਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਵਿਧਾਇਕ ਬਲਬੀਰ ਸਿੱਧੂ ਵੀ ਮੌਜੂਦ ਰਹੇ।