ਲੁਧਿਆਣਾ, 1 ਅਪ੍ਰੈਲ: CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਵਿਲਾ ਵਿਖੇ ਜ਼ਿਮਨੀ ਚੋਣ ਸਬੰਧੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਤੱਕ ਚੱਲੇਗੀ।
ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਵੱਡੀ ਰਾਹਤ, 45 ਰੁਪਏ ਸਸਤਾ ਹੋਇਆ LPG ਸਿਲੰਡਰ
ਇਸ ਤੋਂ ਇਲਾਵਾ ਭਲਕੇ 2 ਅਪ੍ਰੈਲ ਨੂੰ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ‘ਚ ਨਸ਼ਿਆਂ ਖਿਲਾਫ ਰੈਲੀ ਵੀ ਕਰਨਗੇ। ਰੈਲੀ ਤੋਂ ਬਾਅਦ ਉਹ ਇਨਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ। 3 ਅਪ੍ਰੈਲ ਨੂੰ ਆਈ.ਟੀ.ਆਈ ਕਾਲਜ ਵਿੱਚ ਨਵੀਆਂ ਮਸ਼ੀਨਾਂ ਦੇਖਣਗੇ।
ਦੱਸ ਦਈਏ ਕਿ ਸ਼ਹਿਰ ‘ਚ ਕਾਂਗਰਸ ਅਤੇ ਭਾਜਪਾ ਵੀ ਕਾਫੀ ਸਰਗਰਮ ਹੋ ਗਏ ਹਨ। ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਭਾਰਤ ਭੂਸ਼ਣ ਆਸ਼ੂ ਨੇ ਕੱਲ੍ਹ ਸ਼ਹਿਰ ਵਿੱਚ ਹੋਣ ਵਾਲੀਆਂ ਉਪ ਚੋਣਾਂ ਦੀਆਂ ਤਿਆਰੀਆਂ ਸਬੰਧੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ‘ਚ ਵਿਧਾਇਕ ਪ੍ਰਗਟ ਸਿੰਘ ਨੇ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਕਾਫੀ ਨਿਸ਼ਾਨਾ ਸਾਧਿਆ ਸੀ।