ਸੁਖਬੀਰ ਬਾਦਲ ‘ਤੇ ਹੋਏ ਹਮਲੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਅੱਜ ਜਾਨਲੇਵਾ ਹਮਲਾ ਹੋਇਆ। ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਹਮਲੇ ਦੀ ਕੀਤੀ ਨਿੰਦਾ
ਉਨ੍ਹਾਂ ਕਿਹਾ ਕਿ “ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ,ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ… ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ.. ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ… ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ”
ਇਹ ਵੀ ਪੜੋ :ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ? ਪੜੋ ਪੂਰੀ detail