CM ਮਾਨ ਨੇ ਦੇਸ਼ਵਾਸੀਆਂ ਦਿੱਤੀਆ ਨਵੇਂ ਸਾਲ 2025 ਦੀਆਂ ਮੁਬਾਰਕਾਂ
ਚੰਡੀਗੜ੍ਹ: ਸਾਲ 2024 ਖਤਮ ਹੋ ਗਿਆ ਹੈ। ਨਵਾਂ ਸਾਲ 2025 ਸ਼ੁਰੂ ਹੋ ਗਿਆ ਹੈ। ਦੁਨੀਆ ਭਰ ‘ਚ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਮੁਬਾਰਕਾਂ ਦਿੱਤੀਆ ਹਨ।
ਇਹ ਵੀ ਪੜੋ : ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨਾਲ ਨਵੇਂ ਸਾਲ ਦੀ ਸ਼ੁਰੂਆਤ, 14 ਜ਼ਿਲ੍ਹਿਆਂ ‘ਚ ਅਲਰਟ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਸੰਦੇਸ਼ ਸਾਂਝਾ ਕੀਤਾ ਅਤੇ ਲਿਖਿਆ ਕਿ ” ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।