ਅੱਜ ਅੰਮ੍ਰਿਤਸਰ ਵਿਖੇ ਪੁੱਜਣਗੇ ਮੁੱਖ ਮੰਤਰੀ ਮਾਨ; ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ‘ਚ ਕਰਨਗੇ ਸ਼ਿਰਕਤ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਆਉਣਗੇ। ਇੱਥੇ ਉਹ ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਸਾਹਮਣੇ ਆਈ ਜਾਣਕਰੀ ਅਨੁਸਾਰ ਪ੍ਰੋਗਰਾਮ ਸਵੇਰੇ 11:30 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ, ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਸਿੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ ਕੀਤੀ ਜਾਵੇਗੀ।
ਕਈ ਸੀਨੀਅਰ ਅਧਿਕਾਰੀ ਵੀ ਰਹਿਣਗੇ ਮੌਜੂਦ
ਦੱਸ ਦਈਏ ਕੀ ਇਸ ਮੌਕੇ ਮੁੱਖ ਮੰਤਰੀ ਮਾਨ ਔਰਤਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਸਰਕਾਰ ਦੀਆਂ ਨਵੀਆਂ ਸਕੀਮਾਂ ਅਤੇ ਔਰਤਾਂ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕਰ ਸਕਦੇ ਹਨ। ਇਸ ਪ੍ਰੋਗਰਾਮ ਵਿੱਚ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਅਤੇ ਔਰਤਾਂ ਭਾਗ ਲੈਣਗੀਆਂ।
ਹਰਿਆਣਾ: ਪੰਚਕੂਲਾ ਵਿੱਚ ਹਵਾਈ ਸੈਨਾ ਦਾ ਲੜਾਕੂ ਜਹਾਜ਼ ਜੈਗੁਆਰ ਹੋਇਆ ਹਾਦਸਾਗ੍ਰਸਤ