ਅੱਜ ਲੁਧਿਆਣਾ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਕਰਨਗੇ ਰੋਡ ਸ਼ੋਅ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਮਾਨ ਹਲਕਾ ਪੱਛਮੀ ਦੇ ਵੋਟਰਾਂ ਨੂੰ ਲੁਭਾਉਣ ਲਈ ਕਰੀਬ 1 ਕਿਲੋਮੀਟਰ ਦਾ ਰੋਡ ਸ਼ੋਅ ਕਰਨਗੇ। ਭਗਵੰਤ ਮਾਨ ਵਾਰਡ ਨੰਬਰ 60 ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਲਈ ਚੋਣ ਪ੍ਰਚਾਰ ਕਰਨਗੇ।
ਆਰਤੀ ਚੌਕ ਤੋਂ ਘੁਮਾਰ ਮੰਡੀ ਤੱਕ ਰੋਡ ਸ਼ੋਅ
ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਸਵੇਰੇ ਕਰੀਬ 11.30 ਵਜੇ ਰੋਡ ਸ਼ੋਅ ਸ਼ੁਰੂ ਕਰਨਗੇ ਜੋ ਘੁਮਾਰ ਮੰਡੀ ਤੱਕ ਹੋਵੇਗਾ। ਆਸ਼ੂ ਦੇ ਕਰੀਬੀ ਇੰਦਰਜੀਤ ਇੰਦੀ ਦੀ ਪਤਨੀ ਪਰਮਿੰਦਰ ਕੌਰ ਇਸ ਵਾਰਡ ਤੋਂ ਚੋਣ ਲੜ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।ਚੋਣ ਪ੍ਰਚਾਰ ਅੱਜ ਸ਼ਾਮ 4 ਵਜੇ ਸਮਾਪਤ ਹੋ ਜਾਵੇਗਾ ਅਤੇ ਪੋਲਿੰਗ ਟੀਮਾਂ ਨੂੰ 20 ਦਸੰਬਰ ਨੂੰ ਆਪਣੇ-ਆਪਣੇ ਸਟੇਸ਼ਨਾਂ ‘ਤੇ ਭੇਜਿਆ ਜਾਵੇਗਾ। ਪਾਰਦਰਸ਼ੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾਵੇਗੀ, 21 ਦਸੰਬਰ ਨੂੰ ਵੋਟਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।